ਚੰਡੀਗੜ੍ਹ 6 ਜਨਵਰੀ (ਖ਼ਬਰ ਖਾਸ ਬਿਊਰੋ)
ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਆਗੂ ਰਮੇਸ਼ ਬਿਧੂੜੀ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰਿਅੰਕਾ ਗਾਂਧੀ ਖਿਲਾਫ ਕੀਤੀਆਂ ਵਿਵਾਦਤ ਟਿਪਣੀਆਂ ਦੀ ਪੂਰਜੋਰ ਨਿੰਦਾ ਕਰਦੇ ਹੋਏ ਇਸ ਨੂੰ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਦੱਸਿਆ ਹੈ।
ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਔਰਤਾਂ ਨੂੰ ਉੱਚਾ ਦਰਜਾ ਦਿੱਤਾ ਹੈ। ਰੰਧਾਵਾ ਨੇ ਕਿਹਾ ਹੈ ਭਾਜਪਾ ਆਗੂ ਨੇ ਪ੍ਰਿਯੰਕਾ ਗਾਂਧੀ ਖਿਲਾਫ ਘਟੀਆ ਬਿਆਨ ਦੇ ਕਿ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਸੋਚ ਅਤੇ ਘਟੀਆ ਮਾਨਸਿਕਤਾ ਨੂੰ ਜ਼ਾਹਿਰ ਕੀਤਾ ਹੈ। ਭਾਜਪਾ ਵਾਲਿਆਂ ਨੂੰ ਇਹੋ ਜਿਹੇ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਭਾਜਪਾ ਹਾਈਕਮਾਨ ਰਮੇਸ਼ ਬਿਧੂੜੀ ਨੂੰ ਤਰੁੰਤ ਪਾਰਟੀ ਵਿਚੋਂ ਕੱਢ ਕਿ ਉਸ ਤੇ ਸਖ਼ਤ ਕਾਰਵਾਈ ਕਰੇ ਤਾਂ ਜੋ ਔਰਤਾਂ ਦਾ ਮਾਣ ਸਨਮਾਨ ਬਹਾਲ ਹੋਵੇ।