ਮੁੰਬਈ (ਮਹਾਰਾਸ਼ਟਰ), 27 ਅਪ੍ਰੈਲ (ਖ਼ਬਰ ਖਾਸ ਬਿਊਰੋ)
ਅੱਜ ਵਡਗਾਓਂ ਨੇੜੇ ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ 36 ਯਾਤਰੀਆਂ ਨੂੰ ਲੈ ਕੇ ਜਾ ਰਹੀ ਨਿੱਜੀ ਬੱਸ ਨੂੰ ਅੱਗ ਲੱਗ ਗਈ। ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਹੋਏ ਹਨ। ਸਾਰੇ ਯਾਤਰੀਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।