ਅਮਰੀਕਾ ਵੱਲੋਂ ਮਦਦ ਮੰਗਣ ਬਾਅਦ ਈਡੀ ਨੇ ਕੌਮਾਂਤਰੀ ਨਸ਼ਾ ਤਸਕਰੀ ਮਾਮਲੇ ’ਚ ਹਲਦਵਾਨੀ ਤੋਂ ਪਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 27 ਅਪ੍ਰੈਲ (ਖ਼ਬਰ ਖਾਸ ਬਿਊਰੋ) 

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ‘ਡਾਰਕ ਵੈੱਬ’ ਦੀ ਮਦਦ ਨਾਲ ਚੱਲ ਰਹੇ ਕੌਮਾਂਤਰੀ ਨਸ਼ਾ ਤਸਕਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ  ਉੱਤਰਾਖੰਡ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ‘ਡਾਰਕ ਵੈੱਬ’ ਇੰਟਰਨੈੱਟ ਦਾ ਉਹ ਹਿੱਸਾ ਹੈ ਜੋ ਆਮ ਸਰਚ ਇੰਜਣਾਂ ਲਈ ਪਹੁੰਚਯੋਗ ਨਹੀਂ ਹੈ ਅਤੇ ਸਿਰਫ਼ ਵਿਸ਼ੇਸ਼ ‘ਵੈੱਬ ਬ੍ਰਾਊਜ਼ਰਾਂ’ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਅਮਰੀਕਾ ਦੇ ਨਸ਼ੀਲੇ ਪਦਾਰਥ ਵਿਰੋਧੀ ਅਧਿਕਾਰੀਆਂ ਵੱਲੋਂ ਇਸ ਗਰੋਹ ਦਾ ਪਰਦਾਫਾਸ਼ ਕਰਨ ਲਈ ਭਾਰਤ ਦੀ ਮਦਦ ਮੰਗੇ ਜਾਣ ਤੋਂ ਬਾਅਦ ਈਡੀ ਨੇ ਇਹ ਕਾਰਵਾਈ ਕੀਤੀ ਹੈ। ਈਡੀ ਨੇ ਪਰਵਿੰਦਰ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਹਲਦਵਾਨੀ ਸ਼ਹਿਰ ਤੋਂ ਹਿਰਾਸਤ ਵਿੱਚ ਲਿਆ। ਏਜੰਸੀ ਨੇ ਸ਼ੁੱਕਰਵਾਰ ਨੂੰ ਮੁਲਜ਼ਮ ਦੇ ਟਿਕਾਣੇ ’ਤੇ ਛਾਪਾ ਮਾਰਿਆ ਸੀ ਅਤੇ ਥੋੜ੍ਹੀ ਜਿਹੀ ਪੁੱਛ ਪੜਤਾਲ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਨੇ ਕਿਹਾ ਕਿ ਇਹ ਦੋਸ਼ ਹੈ ਕਿ ਮੁਲਜ਼ਮ ‘ਦਿ ਸਿੰਘ ਆਰਗੇਨਾਈਜੇਸ਼ਨ’ ਨਾਮਕ ਕੌਮਾਂਤਰੀ ਨਸ਼ਾ ਤਸਕਰੀ ਗਰੋਹ ਚਲਾਉਂਦਾ ਹੈ ਅਤੇ ਡਾਰਕ ਵੈੱਬ ਲਿੰਕਾਂ ਦੀ ਵਰਤੋਂ ਕਰਕੇ ਨਸ਼ੇ ਵੇਚਦਾ ਹੈ। ਨਸ਼ਿਆਂ ਦੀ ਵਿਕਰੀ ਤੋਂ ਪ੍ਰਾਪਤ ਪੈਸਾ ‘ਕ੍ਰਿਪਟੋ ਕਰੰਸੀ’ ਰਾਹੀਂ ਇਕੱਠਾ ਕੀਤਾ ਗਿਆ ਸੀ।

ਹੋਰ ਪੜ੍ਹੋ 👉  ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

Leave a Reply

Your email address will not be published. Required fields are marked *