ਡਾਕਟਰ ਸੁੱਖੀ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਰੈਂਕ ਮਿਲਿਆ

ਚੰਡੀਗੜ੍ਹ, 13 ਜਨਵਰੀ (ਖ਼ਬਰ ਖਾਸ ਬਿਊਰੋ )

ਪੰਜਾਬ ਸਰਕਾਰ ਨੇ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬੀਤੇ ਦਿਨ ਸਤਿੰਦਰ ਸਿੰਘ ਚੱਠਾ ਨੇ ਕਾਰਪੋਰੇਸ਼ਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ। ਚੱਠਾ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ‘ਤੇ ਪੰਜਾਬ ਸਰਕਾਰ ਦੇ ਕੰਮ ਵਿਚ ਬੇਲੋੜੀ ਦਖਲ ਅੰਦਾਜ਼ੀ ਕਰਨ ਦਾ ਦੋਸ਼ ਲਾਉਂਦੇ ਹੋਏ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸੈਕਟਰੀ ਦੇ ਅਹੁੱਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਚੱਠਾ ਨੇ ਅਸਤੀਫ਼ਾ ਦੇਣ ਦੀ ਗੱਲ ਕਹੀ ਹੈ, ਪਰ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਚੱਠਾ ਤੋਂ ਅਸਤੀਫ਼ਾ ਲਿਆ ਗਿਆ ਹੈ।

ਹੋਰ ਪੜ੍ਹੋ 👉  ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਦੇ ਪ੍ਰਧਾਨ 'ਆਪ' ਦੇ ਬਣੇ

ਸੌਮਵਾਰ ਨੂੰ ਪੰਜਾਬ ਸਰਕਾਰ ਨੇ ਡਾ ਸੁਖਵਿੰਦਰ ਸੁੱਖੀ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਹੈ। ਕਿਸਾਨ ਭਲਾਈ ਵਿਭਾਗ ਨੇ ਡਾ ਸੁੱਖੀ ਦੀ ਨਿਯੁਕਤੀ ਬਾਰੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੱਤਰ ਵਿਚ ਲਿਖਿਆ ਹੈ ਕਿ ਉਹਨਾਂ  ਦੀਆਂ ਸੇਵਾਵਾਂ ਬਾਰੇ ਵੱਖਰਾ ਪੱਤਰ ਜਾਰੀ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਡਾ ਸੁੱਖੀ ਨੂੰ ਕੈਬਨਿਟ ਰੈਂਕ, ਤਨਖਾਹ ਤੇ ਭੱਤਿਆ ਬਾਰੇ ਵੱਖਰਾ ਪੱਤਰ ਜਾਰੀ ਕਰੇਗੀ।

ਬੇਸ਼ੱਕ ਡਾ ਸੁੱਖੀ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਹੋ ਗਏ ਹਨ, ਪਰ ਉਹ ਇਕ ਤਨਖਾਹ ਜਾਂ ਭੱਤੇ ਲੈ ਸਕਣਗੇ। ਭਾਵ ਉਹਨਾਂ ਨੂੰ ਵਿਧਾਇਕ ਵਜੋ ਮਿਲਣ ਵਾਲੀ ਤਨਖਾਹ ਜਾਂ ਭੱਤੇ ਅਤੇ ਚੇਅਰਮੈਨ ਵਜੋਂ ਮਿਲਣ ਵਾਲੀ ਤਨਖਾਹ ਤੇ ਭੱਤੇ ਵਿਚੋ ਇਕ ਚੁਣਨਾ ਪਵੇਗਾ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹਨਾਂ ਨੂੰ ਆਫਿਸ ਐ਼ਡ ਪਰੌਫਿਟ ਕਾਨੂੰਨ ਤਹਿਤ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਪੜ੍ਹੋ 👉  ਸਪੀਕਰ 11 ਫਰਵਰੀ ਨੂੰ ਕਰਨਗੇ ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਸਬੰਧੀ ਪਟੀਸ਼ਨ 'ਤੇ ਸੁਣਵਾਈ

ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲ 14 ਅਗਸਤ ਨੂੰ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਸੀ। ਡਾ ਸੁੱਖੀ ਦਾ ਦੁਆਬੇ ਵਿਚ ਚੰਗਾ ਆਧਾਰ ਮੰਨਿਆ ਜਾਂਦਾ ਹੈ ਅਤੇ ਉਹਨਾਂ ਨੇ ਆਪਣੀ ਸਿਆਸਤ ਦੀ ਸ਼ੁਰੂਆਤ ਬਹੁਜਨ ਸਮਾਜ ਪਾਰਟੀ ਤੋਂ ਕੀਤੀ ਸੀ।

Leave a Reply

Your email address will not be published. Required fields are marked *