ਡਾਕਟਰ ਦੇ ਨਾਮ ‘ਤੇ ਰਿਸ਼ਵਤ ਮੰਗਣ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ

ਚੰਡੀਗੜ੍ਹ 16 ਜਨਵਰੀ  (ਖ਼ਬਰ ਖਾਸ ਬਿਊਰੋ)

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ  ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ਧਮਾਕਾ,ਬਾਜਵਾ ਨੇ ਮੰਗਿਆ ਭਗਵੰਤ ਮਾਨ ਦਾ ਅਸਤੀਫਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਸੀ ਕਰ ਸਕੀ। ਬਾਅਦ ਵਿੱਚ ਸਬੰਧਤ ਡਾਕਟਰ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਤਾਇਨਾਤ ਕੀਤੇ ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ 10000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਆਪਣੇ ਫ਼ੋਨ ’ਤੇ ਰਿਕਾਰਡ ਕਰ ਲਈ ਸੀ ਜਿਸਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਮਾਲ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਦੌਰਾਨ ਇਹ ਸਹੀ –ਵ-ਦਰੁਸਤ ਪਾਏ ਗਏ ਹਨ ਕਿਉਂਕਿ ਇਨ੍ਹਾਂ ਨੂੰ ਮੌਖਿਕ ਸਬੂਤਾਂ ਦੇ ਨਾਲ-ਨਾਲ ਗੱਲਬਾਤ ਦੀ ਰਿਕਾਰਡਿੰਗ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤਸਦੀਕ ਰਿਪੋਰਟ ਦੇ ਆਧਾਰ ’ਤੇ, ਉਕਤ ਮੁਲਜ਼ਮ ਨਰਿੰਦਰ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
——–

ਹੋਰ ਪੜ੍ਹੋ 👉  ਭਗਵੰਤ ਮਾਨ ਨੇ ਦਿੱਲੀ 'ਚ 'ਆਪ' ਉਮੀਦਵਾਰ ਦੇ ਸਮਰਥਨ 'ਚ ਕੀਤਾ ਰੋਡ ਸ਼ੋਅ

Leave a Reply

Your email address will not be published. Required fields are marked *