ਅਸੀਂ ਦਿਲ ਵੀ ਜਿੱਤੇ ਤੇ ਦਿੱਲੀ ਵੀ ਜਿੱਤੀ -ਭਗਵੰਤ ਮਾਨ

ਲੁਧਿਆਣਾ 28 ਅਪ੍ਰੈਲ ( ਖ਼ਬਰ ਖਾਸ ਬਿਊਰੋ)

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਲੁਧਿਆਣੇ ਦੇ ਰੋਡ ਸ਼ੋਅ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨਾਲ  ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਵੀ ਮੁੱਖ ਮੰਤਰੀ ਦੇ ਨਾਲ ਸਨ।

ਮਾਨ ਨੇ ਕਿਹਾ ਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਅਤੇ ਲੁਧਿਆਣਾ ਤੋਂ ਜਿੱਤਣ ਦਾ ਮਤਲਬ ਪੰਜਾਬ ਦਾ ਦਿਲ ਜਿੱਤਣਾ ਹੈ। ਮਾਨ ਨੇ ਖੁਸ਼ੀ ਜਤਾਉਂਦੇ ਹੋਏ ਕਿਹਾ, “ਅਸੀ ਤਾਂ ਦਿਲ ਵੀ ਜਿਤੇ ਤੇ ਦਿਲੀ ਵੀ ਜਿਤੀ ਆ।” ਪੂਰਾ ਸ਼ਹਿਰ ‘ਇਨਕਲਾਬ ਜ਼ਿੰਦਾਬਾਦ’, ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉਠਿਆ। ਮਾਨ ਨੇ ਲੋਕਾਂ ਨੂੰ ਇੰਨੇ ਪਿਆਰ ਅਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਉਨ੍ਹਾਂ ਦੀ ‘ਕਰਮਭੂਮੀ’ ਹੈ ਕਿਉਂਕਿ ਮਾਨ ਨੇ ਪਹਿਲੀ ਵਾਰ 1991 ਵਿੱਚ ਲੁਧਿਆਣਾ ਵਿੱਚ ਰਹਿ ਕੇ ਇੱਕ ਕਾਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਮਾਨ ਨੇ ਲੁਧਿਆਣੇ ਵਿੱਚ ਬਿਤਾਏ ਸਮੇਂ ਨੂੰ ਵੀ ਬੜੇ ਪਿਆਰ ਨਾਲ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਮੁੜ ਲੋਕਾਂ ਤੋਂ ਇੱਕ ਹੋਰ ਫਤਵਾ ਮੰਗਣ ਲਈ ਆਏ ਹਨ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਮਾਨ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਵਿਚ ਜਿੰਨੇ ਵੀ ਸਥਾਨਾਂ ‘ਤੇ ਗਏ ਹਨ, ਉਨ੍ਹਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਪਰ ਲੁਧਿਆਣਾ ਵਿਚ ਲੋਕਾਂ ਦਾ ਉਤਸ਼ਾਹ ਸਭ ਤੋਂ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਲੈ ਕੇ ਹੁਣ ਪੂਰੀ ਤਰ੍ਹਾਂ ਤਣਾਅ ਮੁਕਤ ਹਨ, ਇਹ ਭੀੜ ਅਤੇ ਉਨ੍ਹਾਂ ਦੇ ਜ਼ੋਰਦਾਰ ਨਾਅਰੇ ਇਸ ਗੱਲ ਦਾ ਸਬੂਤ ਹਨ ਕਿ ਅਸੀਂ ਇਹ ਸੀਟ ਵੱਡੇ ਫਰਕ ਨਾਲ ਜਿੱਤ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ, ਇੱਥੇ ਹਰ ਕੋਈ ਆਮ ਆਦਮੀ ਪਾਰਟੀ ਦੀ ਵਕਾਲਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕ ਬਿਨਾਂ ਸ਼ੱਕ ਪਹਿਲੀ ਜੂਨ ਨੂੰ ‘ਝਾੜੂ’ ਦਾ ਬਟਨ ਦੱਬਾਉਣਗੇ ਕਿਉਂਕਿ ਉਹ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *