ਮੁੰਬਈ 19 ਜਨਵਰੀ (ਖ਼ਬਰ ਖਾਸ ਬਿਊਰੋ)
ਮੁੰਬਈ ਪੁਲਿਸ ਨੇ ਐਤਵਾਰ ਤੜਕੇ ਬਾਲੀਵੁੱਡ ਸਟਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਆਪਣਾ ਅਪਰਾਧ ਕਬੂਲ ਕਰ ਲਿਆ ਹੈ।ਦੋਸ਼ੀ ਦੀ ਉਮਰ ਲਗਭਗ 30 ਸਾਲ ਹੈ।
ਡੀ.ਜੀ.ਪੀ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਜਾਪਦਾ ਹੈ ਕਿ ਦੋਸ਼ੀ ਪਹਿਲੀ ਵਾਰ ਸੈਫ ਦੇ ਘਰ ਵਿੱਚ ਦਾਖਲ ਹੋਇਆ ਸੀ। ਦੋਸ਼ੀ ਕੋਲ ਭਾਰਤੀ ਦਸਤਾਵੇਜ਼ ਨਹੀਂ ਹਨ.
ਡੀਪੀਸੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਅਜਿਹੇ ਮੁੱਢਲੇ ਸਬੂਤ ਹਨ ਜਿਨ੍ਹਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੋਸ਼ੀ ਬੰਗਲਾਦੇਸ਼ੀ ਹੈ। ਉਸ ਕੋਲ ਵੈਧ ਭਾਰਤੀ ਦਸਤਾਵੇਜ਼ ਨਹੀਂ ਹਨ। ਕੁਝ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ ਜੋ ਦਰਸਾਉਂਦੀਆਂ ਹਨ ਕਿ ਉਹ ਬੰਗਲਾਦੇਸ਼ੀ ਨਾਗਰਿਕ ਹੈ।.