ਰੰਗਲੇ ਸੱਜਣ ਪੱਤਰਕਾਰ ਪੰਧੇਰ ਦਾ ਸੇਜਲ ਅੱਖਾਂ ਨਾਲ ਕੀਤਾ ਸੰਸਕਾਰ

ਚੰਡੀਗੜ੍ਹ, 28 ਅਪ੍ਰੈਲ (ਖ਼ਬਰ ਖਾਸ ਬਿਊਰੋ)

ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਪੰਧੇਰ ਦਾ ਅੱਜ ਸਵੇਰੇ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਧੇਰ ਨੇ ਅੱਜ ਸਵੇਰੇ ਸਾਢੇ ਨੌ ਵਜੇ ਆਖਰੀ ਸਾਹ ਲਿਆ ਅਤੇ ਉਹ ਆਖਰੀ ਸਾਹ ਲੈਣ ਤੋਂ ਪਹਿਲਾਂ ਉਹ ਲਗਭਗ ਅੱਠ ਮਹੀਨਿਆਂ ਤੱਕ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਬਹਾਦਰੀ ਨਾਲ ਲੜਦੇ ਰਹੇ ਅਤੇ ਉਨ੍ਹਾਂ 58 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
ਉਹ ਆਪਣੇ ਪਿੱਛੇ ਪਿਤਾ ਸਰਦਾਰ ਗੁਰਦੇਵ ਸਿੰਘ ਪੰਧੇਰ ਅਤੇ ਦੋ ਧੀਆਂ ਛੱਡ ਗਏ। ਨਾਮਵਰ ਪੱਤਰਕਾਰ ਹੋਣ ਦੇ ਨਾਲ-ਨਾਲ ਉਹ ਇੱਕ ਉੱਘੇ ਫੋਟੋਗ੍ਰਾਫ਼ਰ ਵੀ ਸਨ।
ਸਾਲ 1964 ਵਿੱਚ ਲੁਧਿਆਣਾ ‘ਚ ਜਨਮੇ ਸਰਬਜੀਤ ਪੰਧੇਰ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਸਕੂਲ ਤੋਂ ਹਾਸਲ ਕੀਤੀ। ਉਨ੍ਹਾਂ ਨੇ ਸਰਕਾਰੀ ਕਾਲਜ, ਲੁਧਿਆਣਾ ਵਿੱਚ ਥੋੜ੍ਹੇ ਸਮੇਂ ਲਈ ਪੜ੍ਹਾਈ ਕੀਤੀ ਅਤੇ ਪੀ.ਏ.ਯੂ., ਲੁਧਿਆਣਾ ਤੋਂ ਪੱਤਰਕਾਰੀ ਵਿੱਚ ਮਾਸਟਰਜ਼ ਕਰਨ ਲੱਗੇ।
ਉਹ ਪੀ.ਟੀ.ਆਈ. ਅਤੇ ਦਿ ਟ੍ਰਿਬਿਊਨ ਅਖਬਾਰ ਵਿੱਚ ਇੱਕ ਸਟਰਿੰਗਰ ਵਜੋਂ ਸ਼ਾਮਲ ਹੋਏ ਅਤੇ ਗੁਰਦਾਸਪੁਰ ਵਿੱਚ ਤਾਇਨਾਤੀ ਸਮੇਂ ਉਨ੍ਹਾਂ ਨੇ ਪੰਜਾਬ ਵਿੱਚ ਖਾੜਕੂਵਾਦ ਦੀਆਂ ਘਟਨਾਵਾਂ ਨੂੰ ਕਵਰ ਕੀਤਾ।
ਬਾਅਦ ਵਿਚ ਉਹ ਪੰਜਾਬ ਨੂੰ ਕਵਰ ਕਰਨ ਲਈ ਚੰਡੀਗੜ੍ਹ ਵਿਖੇ ‘ਦਿ ਹਿੰਦੂ’ ਅਖਬਾਰ ਨਾਲ ਜੁੜ ਗਏ। ਉਨ੍ਹਾਂ ਨੇ ਪੰਜਾਬ ਦੀ ਆਰਥਿਕਤਾ, ਵਿਸ਼ਵ ਵਪਾਰ ਸੰਗਠਨ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਮੁੱਦਿਆਂ ਬਾਰੇ ਵਿਆਪਕ ਤੌਰ ‘ਤੇ ਲਿਖਿਆ। ਉਨ੍ਹਾਂ ਨੂੰ ਖੇਤੀ ਮੁੱਦਿਆਂ ਦੇ ਅਧਿਐਨ ਲਈ ਅਮਰੀਕੀ ਸਰਕਾਰ ਵੱਲੋਂ ਸੱਦਾ ਦਿੱਤਾ ਗਿਆ ਸੀ।
‘ਦਿ ਹਿੰਦੂ’ ਅਖਬਾਰ ਤੋਂ ਸਵੈ-ਇੱਛਤ ਸੇਵਾਮੁਕਤੀ ਲੈਣ ਉਪਰੰਤ ਉਨ੍ਹਾਂ ਨੇ ਡੇਲੀ ਪੋਸਟ ਦੇ ਮੁੱਖ ਸੰਪਾਦਕ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਨੇ ਪੱਤਰਕਾਰੀ ਤੋਂ ਬ੍ਰੇਕ ਲੈ ਕੇ ਫੋਟੋਗ੍ਰਾਫੀ ਵੱਲ ਰੁਖ਼ ਕਰ ਲਿਆ। ਫੋਟੋਗ੍ਰਾਫੀ ਲਈ ਉਨ੍ਹਾਂ ਦਾ ਜਨੂੰਨ ਉਨ੍ਹਾਂ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਲੈ ਗਿਆ। ਉਨ੍ਹਾਂ ਨੇ ਕਈ ਸੋਲੋ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਤਸਵੀਰਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਨਾਮਵਰ ਪੱਤਰਕਾਰ ਹੋਣ ਦੇ ਨਾਲ-ਨਾਲ ਉਹ ਪੱਤਰਕਾਰ ਭਾਈਚਾਰੇ ਲਈ ਹਮੇਸ਼ਾ ਇਕ ਸੱਚੇ ਆਗੂ ਵਾਂਗ ਖੜੇ ਹੋਏ। ਉਨ੍ਹਾਂ ਨੇ ਪੀ.ਟੀ.ਆਈ. ਵਿੱਚ ਯੂਨੀਅਨ ਲੀਡਰ ਵਜੋਂ ਸ਼ੁਰੂਆਤ ਕੀਤੀ ਅਤੇ ਪ੍ਰੈਸ ਕਲੱਬ ਵਿੱਚ ਕਾਫ਼ੀ ਸਰਗਰਮ ਰਹੇ ਜਿੱਥੇ ਦੋ ਵਾਰ ਉਨ੍ਹਾਂ ਨੂੰ ਪ੍ਰਧਾਨ ਅਤੇ ਸਕੱਤਰ ਜਨਰਲ ਚੁਣਿਆ ਗਿਆ। ਜਦੋਂ ਵੀ ਕਿਸੇ ਪੱਤਰਕਾਰ ਨੂੰ ਮਦਦ ਜਾਂ ਸਹਾਇਤਾ ਦੀ ਲੋੜ ਹੁੰਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਮਦਦ ਲਈ ਅੱਗੇ ਆਉਂਦੇ ਸਨ। ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਸਨੇਹੀਆਂ ਵੱਲੋਂ ਸਦਾ ਯਾਦ ਕੀਤਾ ਜਾਵੇਗਾ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਅੰਤਿਮ ਸੰਸਕਾਰ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਪ੍ਰੈ੍ਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਸਾਬਕਾ ਪ੍ਰਧਾਨ ਸੌਰਵ ਦੁੱਗਲ, ਜਗਤਾਰ ਸਿੱਧੂ, ਸੁਖਬੀਰ ਬਾਜਵਾ, ਬਲਵਿੰਦਰ ਜੰਮੂ, ਪੰਜਾਬ ਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਬੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਕੈਸ਼ੀਅਰ ਭੁਪਿੰਦਰ ਸਿੰਘ ਮਲਿਕ, ਚੇਅਰਮੈਨ ਜਗਤਾਰ ਸਿੰਘ ਭੁੱਲਰ, ਟ੍ਰਿਬਿਊਨ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਅਨਿਲ ਗੁਪਤਾ, ਜਨਰਲ ਸਕ੍ਤਰ ਰੁਚਿਕਾ ਐਮ ਖੰਨਾ, ਦੈਨਿਕ ਟ੍ਰਿਬਿਊਨ ਦੇ ਸੰਪਾਦਕ ਕੌਸ਼ਲ, ਬ੍ਰਾਈਟ ਐਕਸਪ੍ਰੈਸਲ ਦੇ ਸੰਪਾਦਕ ਏ ਪਰਾਸ਼ਰ, ਸੀਨੀਅਰ ਪੱਤਰਕਾਰ ਹਰਕਵਲਜੀਤ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਅਨਿਲ ਭਾਰਦਵਾਜ, ਹਮੀਰ ਸਿੰੱਘ, ਦਵਿੰਦਰਜੀਤ ਦਰਸ਼ੀ, ਬਲਜੀਤ ਬੱਲੀ, ਦਵਿੰਦਰ ਕੋਹਲੀ, ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਡਿਪਟੀ ਡਾਇਰੈਕਟਰ ਸਿਖਾ ਨਹਿਰਾ, ਪੀ.ਆਰ.ਓ ਨਵਦੀਪ ਗਿੱਲ, ਕੁਲਤਾਰ ਮੀਆਪੁਰੀ, ਕਰਨ ਮਹਿਤਾ, ਡਾ ਅਜੀਤ ਕੰਵਲ ਸਮੇਤ ਵ੍ਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

 

ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

Leave a Reply

Your email address will not be published. Required fields are marked *