ਤੱਗੜ ਦੀ ਗ੍ਰਿਫ਼ਤਾਰੀ ਪ੍ਰੈੱਸ ਦੀ ਅਜ਼ਾਦੀ ‘ਤੇ ਹਮਲਾ

ਚੰਡੀਗੜ੍ਹ 28 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਭੁੱਲਰ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਰਜਿੰਦਰ ਤੱਗੜ ਨੇ ਕੁਝ ਸਮਾਂ ਪਹਿਲਾਂ ਮੋਹਾਲੀ ਪੁਲਿਸ ਦੀਆਂ ਧੱਕੇਸ਼ਾਹੀ ਦੀਆਂ ਕੁਝ ਰਿਪੋਰਟਾਂ ਨਸ਼ਰ ਕੀਤੀਆਂ ਸਨ ਜਿਸ ਕਰਕੇ ਮੋਹਾਲੀ ਪੁਲਿਸ ਨੇ ਬਦਲਾਖੋਰੀ ਭਾਵਨਾ ਨਾਲ ਤੱਗੜ ਨੂੰ ਗਿਰਫਤਾਰ ਕੀਤਾ ਹੈ ਆਗੂਆਂ ਨੇ ਇਸ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਦੱਸਿਆ ਹੈ।

ਹੋਰ ਪੜ੍ਹੋ 👉  ਰਾਜਸਥਾਨ ਦੀ ਗਾਇਤ੍ਰੀ ਬਿਸ਼ਨੋਈ ਨੇ ਖੁਦ ਹੀ ਖੋਲ ਦਿੱਤੀ ਸਰਕਾਰ ਦੀ ਪੋਲ-ਮਜੀਠੀਆ

Leave a Reply

Your email address will not be published. Required fields are marked *