ਬੇਮੇਤਾਰਾ, 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿਚ ਸੜਕ ਹਾਦਸੇ ਕਾਰਨ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਕਠੀਆ ਪਿੰਡ ਨੇੜੇ ਐਤਵਾਰ ਰਾਤ ਨੂੰ ਪਿਕਅੱਪ ਗੱਡੀ ਦੀ ਇਕ ਹੋਰ ਗੱਡੀ ਨਾਲ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ। ਪਿੰਡ ਪਥਰਾੜਾ ਦੇ ਲੋਕ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਿੱਕਅੱਪ ਗੱਡੀ ਵਿੱਚ ਪਿੰਡ ਤਿਰਈਆ ਗਏ ਹੋਏ ਸਨ। ਰਾਤ ਨੂੰ ਵਾਪਸੀ ਵੇਲੇ ਉਨ੍ਹਾਂ ਦਾ ਵਾਹਨ ਸੜਕ ਕੰਢੇ ਖੜ੍ਹੇ ਵਾਹਨ ਨਾਲ ਟਕਰਾਅ ਗਿਆ।