ਮੁੱਖ ਮੰਤਰੀ ਨੇ ਪਾਣੀਪਤ ਵਿਚ ਕਪੜਾ ਉਦਯੋਗ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ

ਚੰਡੀਗੜ੍ਹ, 30 ਜਨਵਰੀ (ਖ਼ਬਰ ਖਾਸ ਬਿਊਰੋ)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਬਜਟ 2025-26 ਲਈ ਪਾਣੀਪਤ ਵਿਚ ਕਪੜਾ ਉਦਯੋਗ ਦੇ ਪ੍ਰਤੀਨਿਧੀਆਂ ਦੇ ਨਾਲ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ ਕੀਤੀ। ਇਸ ਮੌਕੇ ‘ਤੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਮੌਜੂਦ ਰਹੇ।

          ਮੁੱਖ ਮੰਤਰੀ ਨੇ ਕਿਹਾ ਕਿ ਕਪੜਾ ਉਦਯੋਗ ਜਗਤ ਦੇ ਨਾਲ ਜੋ ਵਿਚਾਰ-ਵਟਾਂਦਰਾਂ ਹੋਇਆ ਹੈ ਅਤੇ ਸੁਝਾਅ ਲਏ ਗਏ ਹਨ, ਉਨ੍ਹਾਂ ਨੂੰ ਆਗਾਮੀ ਬਜਟ ਵਿਚ ਵੱਧ ਤੋਂ ਵੱਧ ਸ਼ਾਮਿਲ ਕਰਨ ‘ਤੇ ਪੂਰੀ ਤਰ੍ਹਾ ਨਾਲ ਵਿਚਾਰ ਕੀਤਾ ਕੀਤਾ ਜਾਵੇਗਾ ਤਾਂ ਜੋ ਉਦਯੋਗ ਜਗਤ ਸੂਬਾ ਸਰਕਾਰ ਵੱਲੋਂ ਬਣਾਈ ਗਈ ਯੋਜਨਾਵਾਂ ਦਾ ਪੂਰੀ ਤਰ੍ਹਾ ਨਾਲ ਲਾਭ ਚੁੱਕ ਸਕਣ ਅਤੇ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।

          ਮੁੱਖ ਮੰਤਰੀ ਨੇ ਕਿਹਾ ਕਿ ਉਦਮੀ ਆਪਣੇ ਸੁਝਾਅ ਸਰਕਾਰ ਵੱਲੋਂ ਬਣਾਏ ਗਏ ਪੋਰਟਲ ‘ਤੇ ਜਾਂ ਲਿਖਿਤ ਰੂਪ ਨਾਲ ਵੀ ਦੇ ਸਕਦੇ ਹਨ। ਉਨ੍ਹਾਂ ਸੁਝਾਆਂ ਦੇ ਆਧਾਰ ‘ਤੇ ਸੂਬੇ ਨੂੰ ਸਮਾਜਿਕ ਬੁਨਿਆਦੀ ਢਾਂਚੇ ਅਤੇ ਆਰਥਕ ਰੂਪ ਨਾਲ ਮਜਬੂਤ ਕਰਨ ਲਈ ਬਜਟ ਵਿਚ ਨਵੀਂ ਯੋਜਨਾਵਾਂ ਬਣਾਈ ਜਾ ਸਕਣ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

          ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੈਕਸਟਾਇਲ ਨੂੰ ਆਤਮਨਿਰਭਰ ਬਨਾਉਣ ਲਈ ਨੀਤੀ ਬਣਾਈ ਹੈ। ਛੌਟੇ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਮੌਜੂਦਾ ਹਰਿਆਣਾ ਸਰਕਾਰ ਸਵੈਰੁਜਗਾਰ ਨੂੰ ਪ੍ਰੇਰਿਤ ਕਰਨ ਲਈ ਕੰਮ ਕਰ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਦੇਸ਼ ਦੇ ਵਿਕਾਸ ਵਿਚ ਉਦਯੋਗ ਜਗਤ ਦੀ ਅਹਿਮ ਭਾਗੀਦਾਰੀ ਹੋਣੀ ਚਾਹੀਦੀ ਹੈ।

ਹੁਣ ਤੱਕ ਬਜਟ ਲਈ 9 ਹਜਾਰ ਤੋਂ ਵੱਧ ਸੁਝਾਅ ਹੋਏ ਪ੍ਰਾਪਤ

          ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਸਮਾਵੇਸ਼ੀ ਬਜਟ ਦੀ ਪਰਿਕਲਪਣਾ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ ਤਾਂ ਜੋ ਪ੍ਰਾਪਤ ਬਿਹਤਰੀਨ ਸੁਝਾਆਂ ਨੂੰ ਸੂਬਾ ਸਰਕਾਰ ਦੇ ਬਜਟ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਇੱਕ ਵਿਵਸਥਾ ਸ਼ੁਰੂ ਕੀਤੀ ਹੈ, ਜਿਸ ਵਿਚ ਸੂਬੇ ਦਾ ਕੋਈ ਵੀ ਵਿਅਕਤੀ ਘਰ ਬੈਠ ਕੇ ਵੀ ਆਨਲਾਇਨ ਰਾਹੀਂ ਬਜਟ ਸਬੰਧੀ ਸੁਝਾਅ ਦੇ ਸਕਦਾ ਹੈ। ਇਸ ਦੇ ਲਈ ਇੱਕ ਸਮਰਪਿਤ ਪੋਰਟਲ ਤਿਆਰ ਕੀਤਾ ਗਿਆ। ਹੁਣ ਤੱਕ ਪੂਰੇ ਸੂਬੇ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਨਾਲ ਪ੍ਰਬੰਧਿਤ ਪ੍ਰੀ-ਬਜਟ ਕੰਸਲਟੇਸ਼ਨ ਵਿਚ 9 ਹਜਾਰ ਸੁਝਾਅ ਪ੍ਰਾਪਤ ਹੋਏ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

          ਉਨ੍ਹਾਂ ਨੇ ਕਿਹਾ ਕਿ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗਾਂ ਕਰਨ ਦਾ ਉਦੇਸ਼ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਆਰਥਕ ਉਨੱਤੀ ਲਈ ਯੋਜਨਾਵਾਂ ਬਣਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪਾਣੀਪਤ ਵਿਚ ਵੱਖ-ਵੱਖ ਉਦਮੀਆਂ ਵੱਲੋਂ ਅੱਜ ਦਿੱਤੇ ਗਏ ਸੁਝਾਅ ਆਗਾਮੀ ਬਜਟ ਵਿਚ ਸੂਬੇ ਨੂੰ ਸ਼ਸ਼ਕਤ ਤੇ ਮਜਬੂਤ ਬਨਾਉਣ ਵਿਚ ਅਹਿਮ ਭੂਕਿਮਾ ਨਿਭਾਉਣਗੇ। ਇਸ ਚਰਚਾ ਵਿਚ ਵੱਢ-ਵੱਖ ਉਦਯੋਗ ਸੰਗਠਨਾਂ ਦੇ ਕਰੀਬ 15 ਪ੍ਰਤੀਨਿਧੀਆਂ ਨੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦਿੱਤੇ।

ਪੇਸ਼ ਕੀਤੇ ਜਾਣ ਵਾਲੇ ਬਜਟ ਭਾਸ਼ਨ ਨੂੰ ਜਰੂਰ ਸੁਨਣ ਸਾਰੇ ਉਦਮੀ  ਰਾਜੇਸ਼ ਖੁੱਲਰ

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

          ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ ਨੇ ਇਸ ਚਰਚਾ ਵਿਚ ਹਿੱਸਾ ਲੈਣ ਵਾਲੇ ਸਾਰੇ ਉਦਮੀਆਂ ਨੂੰ ਅਪੀਲ ਕੀਤੀ ਕਿ ਜਿਸ ਦਿਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਖਜਾਨਾ ਮੰਤਰੀ ਵਜੋ ਫਰਵਰੀ ਮਹੀਨੇ ਵਿਚ ਬਜਟ ਪੇਸ਼ ਕਰਣਗੇ ਉਸ ਦਿਨ ਉਹ ਉਨ੍ਹਾਂ ਦਾ ਭਾਸ਼ਨ ਜਰੂਰ ਸੁਨਣ।

          ਇਸ ਮੌਕੇ ‘ਤੇ ਵਿਧਾਇਕ ਪ੍ਰਮੋਦ ਵਿਜ, ਟਾਉਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ. ਸਿੰਘ, ਗੋਲਡਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਅੰਸ਼ਜ ਸਿੰਘ, ਡਿਪਟੀ ਕਮਿਸ਼ਨਰ ਡਾ. ਵੀਰੇਂਦਰ ਕੁਮਾਰ ਦਹਿਆ ਅਤੇ ਸਾਬਕਾ ਸਾਂਸਦ ਸੰਜੈ ਭਾਟਿਆ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਉਦਯੋਗ ਸੰਗਠਨ ਦੇ ਪ੍ਰਤੀਨਿਧੀ ਮੌਜੂਦ ਸਨ।

Leave a Reply

Your email address will not be published. Required fields are marked *