ਖਟੀਮਾ (ਉਤਰਾਖੰਡ), 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਨੈਨੀਤਾਲ ਦੇ ਜੰਗਲਾਂ ਵਿਚ ਲੱਗੀ ਅੱਗ ‘ਤੇ ਚਿੰਤਾ ਜ਼ਾਹਰ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਜੰਗਲਾਂ ਵਿਚ ਲੱਗੀ ਅੱਗ ਲਈ ਜ਼ਿੰਮੇਦਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉੱਤਰਾਖੰਡ ਦੇ ਨੈਨੀਤਾਲ ਵਿੱਚ ਪਿਛਲੇ ਹਫ਼ਤੇ ਤੋਂ ਜੰਗਲਾਂ ਵਿੱਚ ਅੱਗ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਸਥਾਨਕ ਲੋਕਾਂ ਸਮੇਤ ਸਾਰੀਆਂ ਸੰਸਥਾਵਾਂ ਨੂੰ ਅੱਗ ਨਾਲ ਨਜਿੱਠਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਸ੍ਰੀ ਧਾਮੀ ਨੇ ਕਿਹਾ,‘ਅਸੀਂ ਭਾਰਤੀ ਫੌਜ ਸਮੇਤ ਸਾਰੀਆਂ ਸੰਸਥਾਵਾਂ ਤੋਂ ਮਦਦ ਮੰਗ ਰਹੇ ਹਾਂ। ਸਥਾਨਕ ਲੋਕਾਂ ਨੂੰ ਵੀ ਅੱਗ ਬੁਝਾਉਣ ਲਈ ਸਹਿਯੋਗ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਵਿੱਚ ਜ਼ਿੰਮੇਦਾਰ ਅਧਿਕਾਰੀਆਂ ਦੀ ਜ਼ਿੰਮੇਦਾਰੀ ਵੀ ਤੈਅ ਕੀਤੀ ਜਾਵੇਗੀ।’