ਇੰਦੌਰ (ਮੱਧ ਪ੍ਰਦੇਸ਼), 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਇੰਦੌਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਕਸ਼ੈ ਕਾਂਤੀ ਬਮ ਨੇ ਅੱਜ ਆਪਣੀ ਨਾਮਜ਼ਦਗੀ ਵਾਪਸ ਲੈ ਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਉਹ ਰਸਮੀ ਤੌਰ ‘ਤੇ ਭਾਜਪਾ ‘ਚ ਸ਼ਾਮਲ ਹੋਣਗੇ। ਇਸ ਨਾਲ ਇੰਦੌਰ ’ਚ ਕਾਂਗਰਸ ਦੀ ਚੁਣੌਤੀ ਖਤਮ ਹੋ ਗਈ ਹੈ। ਰਾਜ ਦੇ ਕੈਬਨਿਟ ਮੰਤਰੀ ਕੈਲਾਸ਼ ਵਿਜੇਵਰਗੀਆ ਨੇ ਆਪਣੇ ਐਕਸ ਅਕਾਊਂਟ ‘ਤੇ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਬਮ ਉਨ੍ਹਾਂ ਨਾਲ ਕਾਰ ਵਿੱਚ ਬੈਠੇ ਹਨ। ਭਾਜਪਾ ਦਾ ਗੜ੍ਹ ਇੰਦੌਰ ਵਿੱਚ ਕਾਂਗਰਸ ਨੇ ਨਵੇਂ ਆਏ ਬਮ (45) ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਕਦੇ ਚੋਣ ਨਹੀਂ ਸੀ ਲੜੀ।