ਚੰਡੀਗੜ੍ਹ , 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।
ਇਸਤੋਂ ਪਹਿਲਾਂ ਕਾਂਗਰਸ ਨੇ ਸੰਗਰੂਰ ਹਲਕੇ ਤੋਂ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਟਿਆਲਾ ਤੋਂ ਡਾ ਧਰਮਵੀਰ ਗਾਂਧੀ, ਹੁਸ਼ਿਆਰਪੁਰ ਤੋਂ ਯਾਮਨੀ ਤੋਮਰ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ, ਸ਼੍ਰੀ ਫਤਿਹਗੜ ਸਾਹਿਬ ਤੋਂ ਡਾ ਅਮਰ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਬਣਾਇਆ ਹੈ।