ਐਮਐਲਏ ਨੇ ਮੋਰਿੰਡਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਕਰਵਾਈ ਸ਼ੁਰੂ, ਪਹਿਲੇ ਦਿਨ 3769 ਕੁਇੰਟਲ ਕਣਕ ਖਰੀਦੀ

ਮੋਰਿੰਡਾ 13 ਅਪ੍ਰੈਲ (ਖਬਰ ਖਾਸ)

ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਤੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਐਨਪੀ ਰਾਣਾ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀ ਦੇ ਕਰਮਚਾਰੀ ਵੀ ਹਾਜ਼ਰ ਸਨ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮੰਡੀ ਵਿੱਚ ਆਈ ਕਣਕ ਦਾ ਦਾਣਾ ਦਾਣਾ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਮੁੱਲ ਤੇ ਖਰੀਦਿਆ ਜਾਵੇਗਾ। ਉਹਨਾਂ ਕਿਹਾ ਕਿ ਮੌਸਮ ਠੀਕ ਰਹਿਣ ਕਾਰਨ ਇਸ ਵਾਰ ਕਣਕ ਦਾ ਝਾੜ ਅਤੇ ਦਾਣਾ ਵਧੀਆ ਆਇਆ ਹੈ, ਜਿਸ ਵਿੱਚ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਪ੍ਰਵਾਨਿਤ ਨਮੀ ਦੀ ਮਾਤਰਾ ਵੀ ਮੌਜੂਦ ਹੈ । ਉਹਨਾਂ ਕਿਹਾ ਕਿ ਮੋਰਿੰਡਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇੱਥੇ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਮੰਡੀ ਵਿੱਚ ਆਈ ਕਣਕ ਨੂੰ ਨਾਲ ਦੀ ਨਾਲ ਸਟੋਰ ਕਰਨ ਲਈ ਕੀਤੇ ਗਏ ਲਿਫਟਿੰਗ ਦੇ ਪ੍ਰਬੰਧ ਵੀ ਤਸੱਲੀ ਬਖਸ਼ ਕੀਤੇ ਹੋਏ ਹਨ, ਜਿਸ ਕਾਰਨ ਕਿਸਾਨਾਂ ਅਤੇ ਆੜਤੀਆਂ ਨੂੰ ਮੰਡੀ ਵਿੱਚ ਕਣਕ ਨੂੰ ਸੰਭਾਲਣ ਲਈ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਕਿਸਾਨਾਂ ਨੂੰ ਵੇਚੀ ਗਈ ਕਣਕ ਦੀ ਅਦਾਇਗੀ ਵੀ 48 ਘੰਟਿਆਂ ਨੇ ਅੰਦਰ ਅੰਦਰ ਕਰ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਕਣਕ ਵਿੱਚ ਨਮੀ ਦੀ ਵਧੇਰੇ ਮਾਤਰਾ ਹੋਣ ਦੀ ਹਾਲਤ ਵਿੱਚ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਕਣਕ ਵੇਚਣ ਲਈ ਵਾਧੂ ਸਮਾਂ ਇੰਤਜ਼ਾਰ ਨਾ ਕਰਨਾ ਪਵੇ। ਇਸ ਮੌਕੇ ਤੇ ਡਾਕਟਰ ਚਰਨਜੀਤ ਸਿੰਘ ਨੇ ਮਾਰਕੀਟ ਕਮੇਟੀ ਮੋਰਿੰਡਾ ਦੇ ਸਕੱਤਰ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਏ ਕਿਸਾਨਾਂ ਦੀ ਕਣਕ ਖਰੀਦ ਕਰਦੇ ਸਮੇਂ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਮਾਤਰਾ ਅਤੇ ਕਣਕ ਦਾ ਭਾਰ ਤੋਲਣ ਸਮੇਂ ਮੰਡੀ ਵਿੱਚ ਲੱਗੇ ਭਾਰ ਤੋਲਕ ਕੰਡੇ ਸਹੀ ਹੋਣੇ ਚਾਹੀਦੇ ਹਨ। ਇਸ ਮੌਕੇ ਤੇ ਗੱਲ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਐਨਪੀ ਰਾਣਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਰੋਸ਼ਨੀ ਅਤੇ ਪੀਣ ਵਾਲੇ ਪਾਣੀ ਤੇ ਸਾਫ ਸੁਥਰੇ ਟੋਇਲਟਸ, ਦੀ ਵਿਵਸਥਾ ਕੀਤੀ ਗਈ ਹੈ । ਸ੍ਰੀ ਰਾਣਾ ਨੇ ਕਿਹਾ ਕਿ ਮੰਡੀ ਦੇ ਕਰਮਚਾਰੀਆਂ ਅਤੇ ਬਾਹਰੋਂ ਆਈ ਲੇਬਰ ਨੂੰ ਕਣਕ ਦੀ ਖਰੀਦ ਕਰਦੇ ਸਮੇਂ ਕਿਸਾਨਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਅਤੇ ਕਣਕ ਦਾ ਭਾਰ ਤੋਲਣ ਸਮੇਂ ਸਹੀ ਭਾਰ ਦਰਜ ਕਰਵਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਵੀ ਕਰਮਚਾਰੀ ਕਣਕ ਦੀ ਤੁਲਾਈ ਸਮੇਂ ਭਾਰ ਵਿੱਚ ਵਾਧਾ ਘਾਟਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਆੜਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸਿੱਧੂ,ਬਲਜਿੰਦਰ ਸਿੰਘ ਢਿੱਲੋ, ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਟੋਨੀ ,ਮੋਰਿੰਡਾ ਬਲਾਕ ਦੇ ਪ੍ਰਧਾਨ ਭੂਸ਼ਣ ਰਾਣਾ, ਪੀਏ ਵਰਿੰਦਰਜੀਤ ਸਿੰਘ ਬਾਠ, ਵੀਰ ਦਵਿੰਦਰ ਸਿੰਘ ਬੱਲਾਂ ਕਲਾਂ, ਨਿਰਮਲ ਪ੍ਰੀਤ ਸਿੰਘ ਮਿਹਰਬਾਨ , ਜਗਮੋਹਨ ਸਿੰਘ ਰੰਗੀਆਂ, ਸੁਖਵਿੰਦਰ ਸਿੰਘ ਮੁੰਡੀਆਂ, ਅਭਿਜੀਤ ਸਿੰਘ ਸੋਨੂ , ਬਲਦੇਵ ਸਿੰਘ ਚੱਕਲ, ਕੁਲਦੀਪ ਸਿੰਘ ਰੌਣੀ , ਸਰਵਜਿੰਦਰ ਸਿੰਘ, ਜਗਨਾਰ ਸਿੰਘ ਕਲੇਰ, ਜਰਨੈਲ ਸਿੰਘ ਮੜੌਲੀ,ਕੁਲਵਿੰਦਰ ਸਿੰਘ ਰਾਜੂ, ਜਸਵੀਰ ਸਿੰਘ ਚਾਹਲ, ਸਰਿੰਦਰ ਸੂਦ,ਅਤੇ ਭਰਭੂਰ ਸਿੰਘ, ਹਾਜ਼ਰ ਸਨ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *