ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 11 ਫਰਵਰੀ (ਖ਼ਬਰ ਖ਼ਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।

ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *