ਨਵੀਂ ਦਿੱਲੀ, 29 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਭਾਰਤੀ ਪੁਲੀਸ ਸੇਵਾ ਦੇ ਸਾਬਕਾ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਏਡੀਜੀਪ ਢਿੱਲੋਂ, ਜਿਨ੍ਹਾਂ ਨੇ ਹਾਲ ਹੀ ਵਿੱਚ ਸਵੈ-ਇੱਛੁਕ ਸੇਵਾਮੁਕਤੀ ਲਈ ਹੈ, ਦਾ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ।