ਟਰੱਕ ਯੂਨੀਅਨ ਆਗੂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ’ਤੇ ਵਿਧਾਇਕ ਖਿਲਾਫ ਫੌਜਦਾਰੀ ਮਾਮਲਾ ਦਰਜ ਹੋਵੇ: ਅਕਾਲੀ ਦਲ

ਚੰਡੀਗੜ੍ਹ, 27 ਫਰਵਰੀ ( ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਟਰੱਕ ਯੂਨੀਅਨ ਆਗੂ ਮਨਜੀਤ ਸਿੰਘ ਕਾਕਾ ਫੱਗੂਵਾਲਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਉਸ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਭਰਾਜ ਨੇ ਮਨਜੀਤ ਦਾ ਦਾਅਵਾ ਦਰਕਿਨਾਰ ਕਰ 55 ਲੱਖ ਰੁਪਏ ਦੀ ਬੋਲੀ ਲਗਾਉਣ ਵਾਲੇ ਨੂੰ ਟਰੱਕ ਯੂਨੀਅਨ ਪ੍ਰਧਾਨ ਦਾ ਅਹੁਦਾ ਵੇਚ ਦਿੱਤਾ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿਚ ਜਦੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਸੱਤਾ ਵਿਚ ਆਈ ਸੀ ਤਾਂ ਉਸ ਵੇਲੇ ਭਵਾਨੀਗੜ੍ਹ ਦੇ ਟਰੱਕ ਅਪਰੇਟਰਾਂ ਨੇ ਯੂਨੀਅਨ ਦੇ ਅਹੁਦੇ ਵੇਚੇ ਜਾਣ ਖਿਲਾਫ ਵਿਆਪਕ ਰੋਸ ਪ੍ਰਦਰਸ਼ਨ ਕੀਤੇ ਸਨ। ਉਹਨਾਂ ਕਿਹਾ ਕਿ ਉਦੋਂ ਇਹ ਫੈਸਲਾ ਹੋਇਆ ਸੀ ਕਿ ਪੰਜ ਸਾਲ ਦੀ ਮਿਆਦ ਵਾਸਤੇ ਪੰਜ ਪ੍ਰਧਾਨ ਚੁਣ ਲਏ ਜਾਣ ਜੋ ਇਕ-ਇਕ ਸਾਲ ਪ੍ਰਧਾਨ ਰਹਿਣਗੇ। ਉਹਨਾਂ ਕਿਹਾ ਕਿ ਤੀਜੇ ਸਾਲ ਯਾਨੀ 2025 ਵਿਚ ਮਨਜੀਤ ਸਿੰਘ ਕਾਕਾ ਫੱਗੂਵਾਲ ਦੇ ਪ੍ਰਧਾਨ ਬਣਨ ਦੀ ਵਾਰੀ ਸੀ ਤੇ ਇਸ ਵਾਸਤੇ ਉਸਨੇ ਭਰਾਜ ਨੂੰ 30 ਲੱਖ ਰੁਪਏ ਵੀ ਦਿੱਤੇ ਸਨ। ਉਹਨਾਂ ਕਿਹਾ ਕਿ ਐਨ ਮੌਕੇ ’ਤੇ ਇਕ ਹੋਰ ਦਾਅਵੇਦਾਰ ਨੇ ਭਰਾਜ ਨੂੰ ਪ੍ਰਧਾਨ ਦੇ ਅਹੁਦੇ ਵਾਸਤੇ 55 ਲੱਖ ਰੁਪਏ ਦੇ ਦਿੱਤੇ ਤਾਂ ਭਰਾਜ ਨੇ ਉਸਨੂੰ ਪ੍ਰਧਾਨ ਬਣਾ ਦਿੱਤਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਹਨਾਂ ਕਿਹਾ ਕਿ ਭਰਾਜ ਦੀ ਇਸ ਕਾਰਵਾਈ ਤੋਂ ਪ੍ਰੇਸ਼ਾਨ ਹੋਏ ਮਨਜੀਤ ਸਿੰਘ ਕਾਕਾ ਫੱਗੂਵਾਲਾ ਨੇ ਜ਼ਹਿਰ ਨਿਗਲ ਲਿਆ ਤੇ ਹੁਣ ਉਹ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।ਉਹਨਾਂ ਮੰਗ ਕੀਤੀ ਕਿ ਭਰਾਜ ਵੱਲੋਂ ਮਨਜੀਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਤੇ ਅਹੁਦੇ ਵੇਚ ਕੇ ਭ੍ਰਿਸ਼ਟਾਚਾਰ ਵਿਚ ਲਿਪਤ ਹੋਣ ਲਈ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।

Leave a Reply

Your email address will not be published. Required fields are marked *