ਨਵੀਂ ਦਿੱਲੀ, 30 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ ਹੈ। ਸੰਜੂ ਸੈਮਸਨ ਅਤੇ ਯੁਜਵੇਂਦਰ ਚਾਹਲ ਨੂੰ 15 ਮੈਂਬਰੀ ਟੀਮ ਵਿੱਚ ਥਾਂ ਮਿਲ ਗਈ ਹੈ। ਕੇਐੱਲ ਰਾਹੁਲ ਨੂੰ ਟੀਮ ’ਚੋਂ ਬਾਹਰ ਕਰ ਦਿੱਤਾ ਗਿਆ ਹੈ, ਜਦ ਕਿ ਹਾਰਦਿਕ ਪਾਂਡਿਆ ਉਪ ਕਪਤਾਨ ਹੋਵੇਗਾ। ਸ਼ੁਭਮਨ ਗਿੱਲ ਤੇ ਰਿੰਕੂ ਸਿੰਘ ਸਟੈਂਡਬਾਏ ਰੱਖਿਆ ਗਿਆ ਹੈ ਤੇ ਸ਼ਿਵਮ ਦੂਬੇ ਟੀਮ ਥਾਂ ਬਣਾਉਣ ’ਚ ਕਾਮਯਾਬ ਰਿਹਾ। ਰਿਸ਼ਭ ਪੰਤ 2022 ਵਿੱਚ ਜਾਨਲੇਵਾ ਕਾਰ ਦੁਰਘਟਨਾ ਤੋਂ ਠੀਕ ਹੋਣ ਤੋਂ ਬਾਅਦ ਟੀ-20 ਵਿਸ਼ਵ ਕੱਪ ਲਈ ਟੀਮ ’ਚ ਪਰਤ ਆਇਆ ਹੈ।