ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਚੰਡੀਗੜ੍ਹ 3 ਮਾਰਚ (ਖ਼ਬਰ ਖਾਸ ਬਿਊਰੋ)

ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀਆਂ 30 ਅਪ੍ਰੈਲ ਤਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਮੇਰੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ’ਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫ਼ਾਇਰ ਕਰਨਾ ਇਕ ਫ਼ੈਸ਼ਨ ਬਣ ਗਿਆ ਹੈ।

ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰ ਜਾਂਦੀਆਂ ਹਨ। ਇਸ ਲਈ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫ਼ਾਇਰ ਕਰਨ ’ਤੇ ਰੋਕ ਲਾਉਣਾ ਜ਼ਰੂਰੀ ਹੈ। ਇਕ ਹੋਰ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫ਼ਾਫ਼ਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿਤੀ ਹੈ।

ਇਸ ਤੋਂ ਇਲਾਵਾ ਇਹ ਲਿਫ਼ਾਫ਼ੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ’ਤੇ ਸੁੱਟਣ ਦੀ ਵੀ ਪਾਬੰਦੀ ਲਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫ਼ਾਈ ’ਚ ਵਿਘਨ ਪੈਂਦਾ ਹੈ ਤੇ ਸੀਵਰੇਜ ਆਦਿ ’ਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ। ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ. ਪੀ. ਓਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤਕ ਆਮ ਜਨਤਾ ਨੂੰ ਆਉਣ-ਜਾਣ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖ਼ਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ’ਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ. ਓ. ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਾਉਣ ਦੀ ਲੋੜ ਹੈ।

ਇਹ ਹੁਕਮ ਫ਼ੌਜ, ਬੀ. ਐੱਸ. ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿੱਟ ’ਤੇ ਲਾਗੂ ਨਹੀਂ ਹੋਣਗੇ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਾਈ ਹੈ।

ਲੋਕਾਂ ਵਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿਤੀ ਹੈ, ਜੋ ਕਿ ਬਹੁਤ ਤੇਜ਼ਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।

Leave a Reply

Your email address will not be published. Required fields are marked *