ਸਰਹੱਦੀ ਇਲਾਕੇ ‘ਚ ਨਸ਼ਾ ਤਸਕਰਾਂ ‘ਤੇ ਪੁਲਿਸ ਤੇ BSF ਦਾ ਵੱਡਾ ਐਕਸ਼ਨ

ਚੰਡੀਗੜ੍ਹ, 3 ਮਾਰਚ (ਖ਼ਬਰ ਖਾਸ ਬਿਊਰੋ)

ਸਰਹੱਦੀ ਇਲਾਕੇ ਦੇ ਪਿੰਡ ਡੱਲ ਵਿਖੇ ਪੁਲਿਸ ਅਤੇ ਬੀਐਸਐਫ ਨੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਹੈ। ਇਸ ਦੌਰਾਨ ਬੀਐਸਐਫ ਅਤੇ ਪੁਲਿਸ ਨੂੰ ਤਲਾਸ਼ੀ ਦੌਰਾਨ ਪਿੰਡ ਡੱਲ ਦੇ ਖੇਤਾਂ ਵਿਚੋਂ 533 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਮਿਲਿਆ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ।  ਪੁਲਿਸ ਨੇ ਡਰੱਗ ਨੂੰ ਲੈਕੇ ਮਾਮਲਾ ਦਰਜ ਕਰ ਲਿਆ ਹੈ।

ਇਸ ਮੌਕੇ ਡੀਐਸਪੀ ਨਿਰਮਲ ਸਿੰਘ ਨੇ ਕਿਹਾ ਕਿ ਸੈਨਿਕ ਸਰਹੱਦ ਦੀ ਚੌਕਸੀ ਨਾਲ ਰਾਖੀ ਕਰ ਰਹੇ ਹਨ ਅਤੇ ਦੁਸ਼ਮਣ ਦੀ ਹਰ ਯੋਜਨਾ ਨੂੰ ਨਾਕਾਮ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

Leave a Reply

Your email address will not be published. Required fields are marked *