ਵੋਟਾਂ ਬਾਦ ਵੀ ਆਪ ਨਾਲ ਨਹੀਂ ਹੋਵੇਗਾ ਗਠਜੋੜ -ਬਾਜਵਾ

ਬਾਜਵਾ ਲੁਧਿਆਣਾ ‘ਚ ਲੈਣਗੇ ਵੜਿੰਗ ਲਈ  ਕਿਰਾਏ ਦਾ ਮਕਾਨ

ਚੰਡੀਗੜ੍ਹ, 30 ਅਪ੍ਰੈਲ (ਖ਼ਬਰ ਖਾਸ ਬਿਊਰੋ)

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ  ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਵਿੱਚ ਕਿਰਾਏ ‘ਤੇ ਮਕਾਨ ਲੈਣਗੇ। ਉਨ੍ਹਾਂ ਕਿਹਾ ਕਿ ਮੈਂ ਇਸ ਗ਼ੱਦਾਰ (ਬਿੱਟੂ) ਦਾ ਮੁਕਾਬਲਾ ਕਰਨ ਲਈ ਲੁਧਿਆਣਾ ‘ਚ ਡੇਰਾ ਲਾਉਣ ਜਾ ਰਿਹਾ ਹਾਂ। ਉਨ੍ਹਾਂ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਨੌਤੀ ਦਿੱਤੀ ਸੀ। ਹੁਣ ਮੈਂ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਵਿੱਚ ਰਹਾਂਗਾ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ। ਲੋਕ ਸਭਾ ਚੋਣਾਂ ਤੋਂ ਬਾਅਦ ‘ਆਪ’ ਕਿਤੇ ਵੀ ਨਜ਼ਰ ਨਹੀਂ ਆਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਬਿਲਕੁਲ ਉਲਟ ਕੀਤਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਦਾਅਵਾ ਕਰਦੇ ਹਨ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ। ਸੰਗਰੂਰ ਦੇ ਵੋਟਰ  ਧੋਖਾ ਦੇਣ ਵਾਲਿਆਂ ਨੂੰ ਸ਼ੀਸ਼ਾ ਦਿਖਾਉਣ ਲਈ ਸਮਾਂ ਨਹੀਂ ਲੈਂਦੇ। ਇਸ ਲਈ ਇਸ ਵਾਰ ਵੀ ਉਹ ‘ਆਪ’ ਨੂੰ ਸ਼ੀਸ਼ਾ ਦਿਖਾਕੇ ਪੰਜਾਬ ਦੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨਗੇ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *