ਭਾਰਤ ਖ਼ਿਲਾਫ਼ ਹਾਰ ਤੋਂ ਬਾਅਦ ਟੁੱਟੇ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

ਨਵੀਂ ਦਿੱਲੀ, 5 ਮਾਰਚ (ਖ਼ਬਰ ਖਾਸ ਬਿਊਰੋ)

ਆਸਟ੍ਰੇਲੀਆ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਅਤੇ ਚੈਂਪੀਅਨਜ਼ ਟਰਾਫੀ ਲਈ ਕਪਤਾਨ ਸਟੀਵ ਸਮਿਥ ਨੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਸਨੇ ਇਹ ਫ਼ੈਸਲਾ ਮੰਗਲਵਾਰ ਨੂੰ ਦੁਬਈ ’ਚ ਭਾਰਤ ਖਿਲਾਫ਼ ਆਈਸੀਸੀ ਚੈਂਪੀਅਨਜ਼ ਟਰਾਫ਼ੀ ਦੇ ਸੈਮੀਫ਼ਾਈਨਲ ਵਿੱਚ ਹਾਰ ਤੋਂ ਬਾਅਦ ਲਿਆ।

ਮੈਚ ਤੋਂ ਬਾਅਦ, ਸਮਿਥ ਨੇ ਆਪਣੇ ਸਾਥੀਆਂ ਨੂੰ ਦੱਸਿਆ ਕਿ ਉਹ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹੈ। ਕ੍ਰਿਕਟ ਆਸਟ੍ਰੇਲੀਆ ਵੱਲੋਂ ਜਾਰੀ ਬਿਆਨ ਅਨੁਸਾਰ, ਸਮਿਥ ਟੈਸਟ ਅਤੇ ਟੀ-20 ਅੰਤਰਰਾਸ਼ਟਰੀ ਮੈਚਾਂ ਲਈ ਉਪਲਬਧ ਰਹਿਣਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

2010 ਵਿੱਚ ਵੈਸਟਇੰਡੀਜ਼ ਖ਼ਿਲਾਫ਼ ਲੈੱਗ-ਸਪਿਨਿੰਗ ਆਲਰਾਉਂਡਰ ਵਜੋਂ ਸ਼ੁਰੂਆਤ ਕਰਨ ਤੋਂ ਬਾਅਦ, ਸਮਿਥ ਨੇ 170 ਵਨਡੇ ਮੈਚ ਖੇਡੇ, ਜਿਸ ਵਿੱਚ 43.28 ਦੀ ਔਸਤ ਨਾਲ 5,800 ਦੌੜਾਂ ਬਣਾਈਆਂ, ਜਿਸ ਵਿੱਚ 12 ਸੈਂਕੜੇ ਅਤੇ 35 ਅਰਧ ਸੈਂਕੜੇ ਸ਼ਾਮਲ ਹਨ। ਉਸਨੇ 34.67 ਦੀ ਔਸਤ ਨਾਲ 28 ਵਿਕਟਾਂ ਵੀ ਲਈਆਂ। ਸਮਿਥ ਆਸਟ੍ਰੇਲੀਆ ਦੀਆਂ 2015 ਅਤੇ 2023 ਆਈਸੀਸੀ ਵਿਸ਼ਵ ਕੱਪ ਜੇਤੂ ਟੀਮਾਂ ਦਾ ਮੈਂਬਰ ਸੀ। 2015 ਵਿੱਚ, ਉਹ ਇੱਕ ਰੋਜ਼ਾ ਟੀਮ ਦਾ ਕਪਤਾਨ ਬਣਿਆ ਅਤੇ ਚੈਂਪੀਅਨਜ਼ ਟਰਾਫ਼ੀ ਦੌਰਾਨ ਜ਼ਖਮੀ ਪੈਟ ਕਮਿੰਸ ਦੀ ਗੈਰਹਾਜ਼ਰੀ ਵਿੱਚ ਆਪਣੇ ਆਖਰੀ ਮੈਚ ’ਚ ਅੰਤਰਿਮ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *