ਦੱਖਣੀ ਅਫਰੀਕਾ ਖ਼ਿਲਾਫ਼ ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ

ਲਾਹੌਰ, 5 ਮਾਰਚ (ਖ਼ਬਰ ਖਾਸ ਬਿਊਰੋ) 

ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਬੁੱਧਵਾਰ ਨੂੰ ਇੱਥੇ ਚੈਂਪੀਅਨਸ ਟਰਾਫੀ ਦੇ ਦੂਜੇ ਸੈਮੀਫਾਈਨਲ ’ਚ ਦੱਖਣੀ ਅਫਰੀਕਾ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਦੇ ਜੇਤੂ ਦਾ ਸਾਹਮਣਾ ਭਾਰਤ ਨਾਲ ਹੋਵੇਗਾ, ਜਿਸ ਨੇ ਮੰਗਲਵਾਰ ਨੂੰ ਪਹਿਲੇ ਸੈਮੀਫਾਈਨਲ ਵਿਚ ਆਸਟ੍ਰੇਲੀਆ ਨੂੰ ਦੁਬਈ ਵਿਚ ਵਿਚ ਹਰਾਇਆ ਸੀ। ਨਿਊਜ਼ੀਲੈਂਡ ਨੇ ਇਸ ਨਾਕਆਊਟ ਮੁਕਾਬਲੇ ਲਈ ਆਪਣੀ ਪਲੇਇੰਗ ਇਲੈਵਨ ਨੂੰ ਬਰਕਰਾਰ ਰੱਖਿਆ, ਜਦੋਂ ਕਿ ਦੱਖਣੀ ਅਫਰੀਕਾ ਨੇ ਇੱਕ ਬਦਲਾਅ ਕੀਤਾ। ਜਿਸ ਵਿਚ ਕਪਤਾਨ ਟੇਂਬਾ ਬਾਵੁਮਾ ਨੇ ਵਾਪਸੀ ਕੀਤੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਪਹਿਲਾਂ ਬੱਲੇਬਾਜ਼ੀ ਕਰਦਿਆਂ 19 ਓਵਰਾਂ ਦੀ ਖੇਡ ਤੱਕ ਨਿਊਜ਼ੀਲੈਂਡ ਨੇ 111 ਦੌੜਾ ਬਣਾਉਂਦਿਆਂ 1 ਵਿਕਟ ਗਵਾਈ ਹੈ।

Leave a Reply

Your email address will not be published. Required fields are marked *