ਕਰਨਾਟਕ ਦੇ ਹੰਪੀ ਨੇੜੇ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਜਬਰ ਜਨਾਹ

ਕੋਪੱਲ, 8 ਮਾਰਚ (ਖ਼ਬਰ ਖਾਸ ਬਿਊਰੋ) 

ਪੁਲੀਸ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ 27 ਸਾਲਾ ਇਜ਼ਰਾਈਲੀ ਸੈਲਾਨੀ ਸਮੇਤ ਦੋ ਔਰਤਾਂ ਨਾਲ ਹੰਪੀ ਨੇੜੇ ਸਨਾਪੁਰ ਝੀਲ ਦੇ ਕੰਢੇ ਕਥਿਤ ਤੌਰ ‘ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਇਹ ਘਟਨਾ ਵੀਰਵਾਰ ਰਾਤ 11 ਵਜੇ ਦੇ ਕਰੀਬ ਵਾਪਰੀ ਜਦੋਂ ਰਾਤ ਦੇ ਖਾਣੇ ਤੋਂ ਬਾਅਦ ਹੋਮਸਟੇਅ ਦੀ ਇੱਕ 29 ਸਾਲਾ ਮਹਿਲਾ ਸੰਚਾਲਕ ਇਜ਼ਰਾਈਲੀ ਸੈਲਾਨੀ ਅਤੇ ਤਿੰਨ ਹੋਰ ਪੁਰਸ਼ ਸੈਲਾਨੀਆਂ ਨਾਲ ਨਹਿਰ ਦੇ ਕੰਢੇ ਬੈਠੀ ਸੰਗੀਤ ਦਾ ਆਨੰਦ ਮਾਣ ਰਹੀ ਸੀ । ਪੁਲੀਸ ਨੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਇਕ ਅਮਰੀਕਾ ਤੋਂ ਸੀ, ਜਦੋਂ ਕਿ ਬਾਕੀ ਉੜੀਸਾ ਅਤੇ ਮਹਾਰਾਸ਼ਟਰ ਤੋਂ ਸਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਪੁਲੀਸ ਕੋਲ ਦਰਜ ਸ਼ਿਕਾਇਤ ਵਿੱਚ ਹੋਮਸਟੇਅ ਸੰਚਾਲਕ ਨੇ ਦੋਸ਼ ਲਗਾਇਆ ਕਿ ਜਦੋਂ ਉਹ ਸਨਾਪੁਰ ਝੀਲ ਦੇ ਨੇੜੇ ਖੁਲ੍ਹੇ ਆਸਮਾਨ ਹੇਠ ਬੈਠੇ ਸਨ ਅਤੇ ਸੰਗੀਤ ਦਾ ਆਨੰਦ ਮਾਣ ਰਹੇ ਸਨ, ਤਾਂ ਇੱਕ ਮੋਟਰਸਾਈਕਲ ’ਤੇ ਤਿੰਨ ਆਦਮੀ ਉਨ੍ਹਾਂ ਕੋਲ ਆਏ ਅਤੇ ਪੁੱਛਿਆ ਪਟਰੋਲ ਪੰਪ ਬਾਰੇ ਪੁੱਛਿਆ। ਜਦੋਂ ਉਸਨੇ ਉਨ੍ਹਾਂ ਨੂੰ ਦੱਸਿਆ ਕਿ ਨਜ਼ਦੀਕ ਕੋਈ ਪੈਟਰੋਲ ਪੰਪ ਨਹੀਂ ਹੈ, ਤਾਂ ਮੁਲਜ਼ਮਾਂ ਨੇ 100 ਰੁਪਏ ਦੀ ਮੰਗ ਕੀਤੀ। ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਮੁਲਜ਼ਮ, ਜੋ ਕੰਨੜ ਅਤੇ ਤੇਲਗੂ ਬੋਲਦੇ ਸਨ, ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਹੋਮਸਟੇਅ ਦੀ ਸੰਚਾਲਕ ਅਤੇ ਇਜ਼ਰਾਈਲੀ ਸੈਲਾਨੀ ਨਾਲ ਜਬਰ ਜਨਾਹ ਕੀਤਾ ਅਤੇ ਤਿੰਨ ਪੁਰਸ਼ ਸੈਲਾਨੀਆਂ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਪੁਰਸ਼ ਸੈਲਾਨੀਆਂ ਵਿੱਚੋਂ ਦੋ ਜ਼ਖਮੀ ਹਨ, ਜਦੋਂ ਕਿ ਉੜੀਸਾ ਵਾਸੀ ਲਾਪਤਾ ਦੱਸਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ ’ਤੇ ਜਬਰੀ ਵਸੂਲੀ, ਡਕੈਤੀ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਔਰਤਾਂ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਸ਼ੱਕੀਆਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਨੂੰ ਕਾਬੂ ਕਰਨ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *