ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ  ਦੀ ਮੀਟਿੰਗ ਹੁਣ 17  ਨੂੰ ਹੋਵੇਗੀ : ਡਾ. ਚੀਮਾ

ਚੰਡੀਗੜ੍ਹ 8 ਮਾਰਚ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਣ ਵਾਲੀ ਪਾਰਲੀਮੈਟਰੀ ਬੋਰਡ ਅਤੇ ਚੋਣ ਅਬਜਰਵਰ ਸਹਿਬਾਨ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਿਹਰ 12 ਵਜੇ ਨੀਯਤ ਕਰ ਦਿੱਤਾ ਹੈ।

          ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਦਾ ਸੇਵਾ ਸੰਭਾਲ ਸਮਾਗਮ 10 ਮਾਰਚ ਨੂੰ ਸਵੇਰੇ 10 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਕਰਕੇ ਪਾਰਟੀ ਦੇ ਆਗੂ ਸਹਿਬਾਨ ਦੀ ਸਹੂਲਤ ਕਰਕੇ ਪਾਰਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਇਹ ਮੀਟਿੰਗ ਹੋਲੇ ਮੁਹੱਲੇ  ਤੋਂ ਬਾਅਦ 17 ਮਾਰਚ ਨੂੂੰ ਦੁਪਿਹਰ 12 ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *