ਸਰਕਾਰ ਕਦੇ ਵੀ ਫੈਸ਼ਨ ਸ਼ੋਅ ਦੀ ਇਜਾਜ਼ਤ ਨਹੀਂ ਦਿੰਦੀ: ਉਮਰ ਅਬਦੁੱਲਾ

ਜੰਮੂ, 10 ਮਾਰਚ (ਖ਼ਬਰ ਖਾਸ ਬਿਊਰੋ)

ਰਮਜ਼ਾਨ ਦੇ ਮਹੀਨੇ ਦੌਰਾਨ ਗੁਲਮਰਗ ਫੈਸ਼ਨ ਸ਼ੋਅ ਸਬੰਧੀ ਛਿੜੇ ਵਿਵਾਦ ’ਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਲ ਦੇ ਕਿਸੇ ਵੀ ਮਹੀਨੇ ਅਜਿਹੇ ਪ੍ਰੋਗਰਾਮ ਦੀ ਇਜਾਜ਼ਤ ਕਦੇ ਨਹੀਂ ਦਿੰਦੀ।

ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ, ‘‘ਅਸੀਂ ਪਹਿਲਾਂ ਹੀ ਇਸ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਪਰ ਮੁੱਢਲੇ ਤੱਥਾਂ ਤੋਂ ਪਤਾ ਚੱਲਿਆ ਹੈ ਕਿ ਇਹ ਇੱਕ ਨਿੱਜੀ ਪਾਰਟੀ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਕਰਵਾਇਆ ਗਿਆ ਚਾਰ ਰੋਜ਼ਾ ਨਿੱਜੀ ਪ੍ਰੋਗਰਾਮ ਸੀ। ਫੈਸ਼ਨ ਸ਼ੋਅ 7 ਦਸੰਬਰ ਨੂੰ ਕਰਵਾਇਆ ਗਿਆ ਸੀ ਅਤੇ ਕੁਝ ਗੱਲਾਂ ਸਾਹਮਣੇ ਆਈਆਂ ਹਨ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜੋ ਗਲਤ ਨਹੀਂ ਹਨ।’’

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਕਸ਼ਮੀਰ ਦੇ ਮੀਰਵਾਇਜ਼ ਉਮਰ ਫਾਰੂਕ ਨੇ ਐਤਵਾਰ ਨੂੰ ਕਿਹਾ ਸੀ ਕਿ ਸੈਰ-ਸਪਾਟਾ ਪ੍ਰਮੋਸ਼ਨ ਦੇ ਨਾਮ ’ਤੇ ਅਸ਼ਲੀਲਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਐਕਸ ’ਤੇ ਪੋਸਟ ਵਿੱਚ ਕਿਹਾ ,‘‘ਸੂਫੀ, ਸੰਤ ਸੱਭਿਆਚਾਰ ਅਤੇ ਆਪਣੇ ਲੋਕਾਂ ਦੇ ਡੂੰਘੇ ਧਾਰਮਿਕ ਦ੍ਰਿਸ਼ਟੀਕੋਣ ਲਈ ਜਾਣੀ ਜਾਂਦੀ ਘਾਟੀ ਵਿੱਚ ਇਸ ਨੂੰ ਕਿਵੇਂ ਬਰਦਾਸ਼ਤ ਕੀਤਾ ਜਾ ਸਕਦਾ ਹੈ?’’

ਇਸ ਪੋਸਟ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਮੇਰਾ ਦਫ਼ਤਰ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਮੈਂ ਅਗਲੇ 24 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਰਿਪੋਰਟ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।’’

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਮਰ ਅਬਦੁੱਲਾ ਨੇ ਕਿਹਾ, ‘‘ਕੁਝ ਲੋਕ ਕਹਿ ਰਹੇ ਹਨ ਕਿ ਅਜਿਹਾ ਸ਼ੋਅ ਰਮਜ਼ਾਨ ਦੇ ਮਹੀਨੇ ਵਿੱਚ ਨਹੀਂ ਹੋਣਾ ਚਾਹੀਦਾ ਸੀ। ਮੈਂ ਜੋ ਦੇਖਿਆ ਹੈ, ਉਸ ਤੋਂ ਬਾਅਦ, ਮੇਰਾ ਮੰਨਣਾ ਹੈ ਕਿ ਇਹ ਸਾਲ ਦੇ ਕਿਸੇ ਵੀ ਸਮੇਂ ਨਹੀਂ ਹੋਣਾ ਚਾਹੀਦਾ ਸੀ।’’

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਇਸ ਪ੍ਰੋਗਰਾਮ ਨੂੰ ਕਰਵਾਉਣ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ, ‘‘ਇਹ ਇੱਕ ਨਿੱਜੀ ਪਾਰਟੀ ਸੀ, ਇੱਕ ਨਿੱਜੀ ਹੋਟਲ ਵਿੱਚ ਕੀਤੀ ਗਈ ਸੀ ਅਤੇ ਨਿੱਜੀ ਤੌਰ ’ਤੇ ਸੱਦਾ ਪੱਤਰ ਵੰਡੇ ਗਏ ਸਨ। ਸਰਕਾਰ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ ਸੀ, ਸਰਕਾਰ ਤੋਂ ਕੋਈ ਪੈਸਾ ਨਹੀਂ ਲਿਆ ਗਿਆ ਸੀ, ਕੋਈ ਸਰਕਾਰੀ ਬੁਨਿਆਦੀ ਢਾਂਚਾ ਨਹੀਂ ਵਰਤਿਆ ਗਿਆ ਸੀ ਅਤੇ ਨਾ ਹੀ ਕੋਈ ਸਰਕਾਰੀ ਅਧਿਕਾਰੀ ਇਸ ਸਮਾਗਮ ਵਿੱਚ ਮੌਜੂਦ ਸੀ।’’

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਨੇ ਕਿਹਾ, ‘‘ਜੇਕਰ ਸਰਕਾਰ ਤੋਂ ਇਜਾਜ਼ਤ ਮੰਗੀ ਜਾਂਦੀ ਤਾਂ ਉਹ ਅਜਿਹੇ ਸਮਾਗਮ ਦੀ ਕਦੇ ਇਜਾਜ਼ਤ ਨਹੀਂ ਦਿੰਦੀ। ਜੇਕਰ ਕਾਨੂੰਨ ਦੀ ਉਲੰਘਣਾ ਹੋਈ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।’’

Leave a Reply

Your email address will not be published. Required fields are marked *