ਸਵਾਤੀ ਮਾਲੀਵਾਲ ਨੇ ਦਿੱਲੀ ਦੇ ਉਪ ਰਾਜਪਾਲ ’ਤੇ ਲਗਾਏ ਦੋਸ਼

ਨਵੀਂ ਦਿੱਲੀ, 2 ਮਈ  (ਖ਼ਬਰ ਖਾਸ ਬਿਊਰੋ)

ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਕਮਿਸ਼ਨ ਦੇ ਠੇਕੇ ‘ਤੇ ਰੱਖੇ ਅਮਲੇ ਨੂੰ ਹਟਾਉਣ ਦਾ ਸਖ਼ਤ ਫ਼ੈਸਲਾ ਕੀਤਾ ਹੈ। ਉਨ੍ਹਾਂ ਐਕਸ ਉਪਰ ਲਿਖਿਆ, ‘ਐੱਲਜੀ ਸਾਹਬ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਸਾਰੇ ਕੰਟਰੈਕਟ ਸਟਾਫ ਨੂੰ ਹਟਾਉਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅੱਜ ਮਹਿਲਾ ਕਮਿਸ਼ਨ ਵਿੱਚ ਕੁੱਲ 90 ਸਟਾਫ਼ ਹੈ, ਜਿਨ੍ਹਾਂ ਵਿੱਚੋਂ ਸਿਰਫ਼ 8 ਹੀ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਕੀ 3-3 ਮਹੀਨਿਆਂ ਦੇ ਠੇਕੇ ‘ਤੇ ਹਨ। ਜੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਹਟਾਇਆ ਗਿਆ ਤਾਂ ਮਹਿਲਾ ਕਮਿਸ਼ਨ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਹ ਲੋਕ ਅਜਿਹਾ ਕਿਉਂ ਕਰ ਰਹੇ ਹਨ? ਇਹ ਸੰਸਥਾ ਖੂਨ ਪਸੀਨੇ ਨਾਲ ਬਣੀ ਹੈ। ਉਸ ਨੂੰ ਸਟਾਫ਼ ਅਤੇ ਸੁਰੱਖਿਆ ਦੇਣ ਦੀ ਬਜਾਏ ਤੁਸੀਂ ਉਸ ਨੂੰ ਜੜ੍ਹ ਤੋਂ ਉਖਾੜ ਰਹੇ ਹੋ? ਜਦੋਂ ਤੱਕ ਮੈਂ ਜ਼ਿੰਦਾ ਹਾਂ, ਮੈਂ ਮਹਿਲਾ ਕਮਿਸ਼ਨ ਨੂੰ ਬੰਦ ਨਹੀਂ ਹੋਣ ਦੇਵਾਂਗੀ। ਮੈਨੂੰ ਜੇਲ੍ਹ ‘ਚ ਪਾਓ, ਔਰਤਾਂ ‘ਤੇ ਜ਼ੁਲਮ ਨਾ ਕਰੋ!’

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Leave a Reply

Your email address will not be published. Required fields are marked *