ਕਰਨਾਟਕ ਸਰਕਾਰ ਵੱਲੋਂ ਡੀਜੀਪੀ ਰੈਂਕ ਦੇ ਅਧਿਕਾਰੀ ਰਾਮਚੰਦਰ ਰਾਓ ਵਿਰੁੱਧ ਜਾਂਚ ਦੇ ਹੁਕਮ

ਬੰਗਲੁਰੂ, 11 ਮਾਰਚ (ਖ਼ਬਰ ਖਾਸ ਬਿਊਰੋ)

ਕਰਨਾਟਕ ਸਰਕਾਰ ਨੇ ਮਤਰੇਈ ਧੀ ਅਤੇ ਕੰਨੜ ਅਦਾਕਾਰਾ ਰਾਨਿਆ ਰਾਓ ਦੀ ਕਥਿਤ ਸੋਨੇ ਦੀ ਤਸਕਰੀ ਮਾਮਲੇ ਵਿੱਚ ਡੀਜੀਪੀ ਰੈਂਕ ਦੇ ਅਧਿਕਾਰੀ ਕੇ ਰਾਮਚੰਦਰ ਰਾਓ ਦੀ ਭੂਮਿਕਾ ਦੀ ਜਾਂਚ ਲਈ ਵਧੀਕ ਮੁੱਖ ਸਕੱਤਰ ਗੌਰਵ ਗੁਪਤਾ ਨੂੰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਗੌਰਵ ਗੁਪਤਾ ਨੂੰ ਨਿਯੁਕਤ ਕਰਨ ਦਾ ਹੁਕਮ ਸੋਮਵਾਰ ਰਾਤ ਨੂੰ ਜਾਰੀ ਕੀਤਾ ਗਿਆ ਸੀ।

ਸਰਕਾਰ ਨੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) ਬੰਗਲੁਰੂ ਵਿਖੇ ਪੁਲੀਸ ਅਧਿਕਾਰੀਆਂ ਦੀਆਂ ਕਥਿਤ ਕੁਤਾਹੀਆਂ ਅਤੇ ਡਿਊਟੀ ਵਿੱਚ ਲਾਪਰਵਾਹੀ ਦੀ ਸੀਆਈਡੀ ਜਾਂਚ ਦੇ ਵੀ ਹੁਕਮ ਦਿੱਤੇ ਹਨ। ਰਾਮਚੰਦਰ ਰਾਓ ਇਸ ਸਮੇਂ ਕਰਨਾਟਕ ਰਾਜ ਪੁਲੀਸ ਹਾਊਸਿੰਗ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਾਂਚ ਅਧਿਕਾਰੀ ਤੁਰੰਤ ਜਾਂਚ ਸ਼ੁਰੂ ਕਰੇ ਅਤੇ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ। ਇਸ ਤੋਂ ਇਲਾਵਾ ਹੋਰ ਅਧਿਕਾਰੀਆਂ ਨੂੰ ਜਾਂਚ ਲਈ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published. Required fields are marked *