ਚੰਡੀਗੜ੍ਹ 2 ਮਈ (ਖ਼ਬਰ ਖਾਸ ਬਿਊਰੋ)
ਬੇਬਾਕੀ ਤੇ ਨਿਡਰਤਾ ਨਾਲ ਗੱਲ ਕਰਨ ਲਈ ਜਾਣੇ ਜਾਂਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਅੱਜ ਸਪਸ਼ਟ ਰੂਪ ਵਿੱਚ ਕਿਹਾ ਕਿ ਕੁਰਸੀ ਲਈ ਪਾਰਟੀਆਂ ਬਦਲਣ ਵਾਲਿਆਂ ਨੂੰ ਮੂੰਹ ਨਾ ਲਾਇਆ ਜਾਵੇ , ਭਾਵੇਂ ਉਹਨਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਹੀ ਕਿਉਂ ਨਾ ਹੋਣ।
ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਸਿੰਘ ਨੇ ਕਿਹਾ ਕਿ ਵੋਟਰ ਇਹਨਾਂ ਚੋਣਾਂ ਨੂੰ ਮੇਲਾ ਨਾ ਸਮਝਣ ਬਲਕਿ ਹੋਸ਼ ਜੋਸ਼ ਅਤੇ ਸੋਝ ਬੂਝ ਨਾਲ ਫੈਸਲਾ ਲੈਣ ਇਹ ਪੰਜਾਬ ਦੇ ਭਵਿੱਖ ਦਾ ਸਵਾਲ ਹੈ।
ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧ ਕਰਨਾ ਸਭ ਦਾ ਅਧਿਕਾਰ ਹੈ ਪਰ ਕਿਸੇ ਵੀ ਵਿਰੋਧ ਪ੍ਰਦਰਸ਼ਨ ਨੂੰ ਹਿੰਸਕ ਨਾ ਹੋਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਦੇਸ਼ ਵਿੱਚ ਅਜਿਹੇ ਹਾਲਾਤ ਬਣਾ ਦਿੱਤੇ ਗਏ ਹਨ ਪੰਜਾਬ ਦੇ ਲੋਕ ਜੇਕਰ ਕੋਈ ਵਿਰੋਧ ਪ੍ਰਦਰਸ਼ਨ ਕਰਦੇ ਹਨ ਤਾਂ ਇਸ ਨੂੰ ਗਰਮ ਦਲੀ ਖਾਲਿਸਤਾਨ ਨਾਲ ਜੋੜ ਦਿੱਤਾ ਜਾਂਦਾ ਹੈ ਜਦੋਂ ਕਿ ਖਾਲਿਸਤਾਨ ਦੀ ਅੱਜ ਕੋਈ ਮੰਗ ਨਹੀਂ ਹੈ।
ਉਹਨਾਂ ਕਿਹਾ ਕਿ ਜਾਣ ਬੁਝ ਕੇ ਸਿੱਖਾਂ ਦੀ ਪਛਾਣ ਅਤੇ ਕਿਰਦਾਰ ਨੂੰ ਸ਼ੱਕੀ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡਾਕਟਰ ਰਾਜ ਕੁਮਾਰ ਚੱਬੇਵਾਲ ਅਤੇ ਦਲਵੀਰ ਗੋਲਡੀ ਦੀ ਬਾਂਹ ਮਰੋੜ ਕੇ ਆਪ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾ ਕਿਹਾ ਕਿ 10 ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਦੇਸ਼ ਦੇ ਲੋਕਾਂ ਨੂੰ ਸੁਪਨੇ ਦਿਖਾਏ ਸਨ ਉਹਨਾਂ ‘ਤੇ ਭਾਰਤੀ ਜਨਤਾ ਪਾਰਟੀ ਤੇ ਪ੍ਰਧਾਨ ਮੰਤਰੀ ਖਰਾ ਨਹੀਂ ਉਤਰ ਸਕੇ ਜਦ ਕਿ ਭਾਜਪਾ ਨੇ ਪੂਰੇ ਦੇਸ਼ ਦੇ ਵਿੱਚ ਨਫਰਤ ਦੀ ਰਾਜਨੀਤੀ ਕੀਤੀ ਹੈ।।
ਉਹਨਾਂ ਕਿਹਾ ਕਿ 25 ਦੇ ਕਰੀਬ ਅਜਿਹੇ ਉਮੀਦ ਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਜਿਹੜੇ 5ਹਜਾਰ ਤੋਂ ਲੈ ਕੇ 7 ਹਜਾਰ ਕਰੋੜ ਦੇ ਘਟਾਲੇ ਵਿੱਚ ਫਸੇ ਹੋਏ ਹਨ ਅਤੇ ਉਹਨਾਂ ਦੀ ਈਡੀ ਅਤੇ ਸੀਬੀਆਈ ਵਰਗੀਆਂ ਏਜਂਸੀਆਂ ਜਾਂਚ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪਾਰਲੀਮੈਂਟ ਵਿੱਚ ਚੰਗੇ ਤੇ ਸਿਆਣੇ ਬੰਦੇ ਚੁਣ ਕੇ ਭੇਜਣੇ ਚਾਹੀਦੇ ਹਨ ਤਾਂ ਜੋ ਉਹ ਦੇਸ਼ ਅਤੇ ਸਮਾਜ ਤੇ ਲੋਕਾਂ ਪ੍ਰਤੀ ਕੁਝ ਚੰਗਾ ਕਰ ਸਕਣ ਲਈ ਸੋਚੇ।
ਪਰਗਟ ਸਿੰਘ ਨੇ ਕਿਹਾ ਕਿ 10 ਸਾਲਾਂ ਦੌਰਾਨ ਦੇਸ਼ ‘te 205 ਕਰੋੜ ਰੁਪਏ ਦਾ ਕਰਜ਼ਾ ਹੋ ਗਿਆ ਹੈ ਜਦਕਿ 67 ਸਾਲ ਪਹਿਲਾਂ ਇਹ ਕਰਜਾ 55 ਲੱਖ ਕਰੋੜ ਰੁਪਏ ਸੀ।
ਉਹਨਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਵਿਰੋਧੀਆਂ ਨੂੰ ਦਬਾਉਣ ਲਈ ਏੜੀ ਅਤੇ ਸੀਬੀਆਈ ਦੀ ਵਰਤੋਂ ਕਰਦੀ ਹੈ ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿਜੀਲੈਂਸ ਨੂੰ ਵਿਰੋਧੀਆਂ ਲਈ ਵਰਤ ਰਹੀ ਹੈ।