ਜੇਲ ਵਿੱਚ ਬੰਦ 2 ਵਿਚਾਰ ਅਧੀਨ ਕੈਦੀਆਂ ਤੋਂ 175 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਫਰੀਦਕੋਟ 12 ਮਾਰਚ (ਖ਼ਬਰ ਖਾਸ ਬਿਊਰੋ)

ਜੇਲਾਂ ਵਿਚ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਜਾਰੀ ਹੈ। ਫ਼ਰੀਦਕੋਟ ਦੀ ਕੇਂਦਰੀ ਜੇਲ ਵਿਚੋਂ ਚੈਕਿੰਗ ਦੌਰਾਨ ਜੇਲ ਸਟਾਫ਼ ਨੇ ਜੇਲ ਵਿੱਚ ਬੰਦ ਦੋ ਵਿਚਾਰ ਅਧੀਨ ਕੈਦੀਆਂ ਕੋਲੋਂ 175 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁੱਛਗਿੱਛ ਦੌਰਾਨ ਕੈਦੀਆਂ ਨੇ ਕਬੂਲ ਕੀਤਾ ਕਿ ਜੇਲ ਵਿੱਚ ਤਾਇਨਾਤ ਹੋਮਗਾਰਡ ਜੇਲ ਦੇ ਅੰਦਰੋਂ ਬਾਹਰੋਂ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ। ਸਿਟੀ ਪੁਲਿਸ ਸਟੇਸ਼ਨ ਨੇ ਦੋ ਵਿਚਾਰ ਅਧੀਨ ਕੈਦੀਆਂ ਦੇ ਨਾਲ ਹੋਮਗਾਰਡ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

ਜੇਲ ਅਧਿਕਾਰੀਆਂ ਨੇ ਪੁਲਿਸ ਨੂੰ ਦੱਸਿਆ ਕਿ ਤਲਾਸ਼ੀ ਦੌਰਾਨ ਬਲਾਕ 11 ਦੀ ਬੈਰਕ-3 ਵਿੱਚ ਬੰਦ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਧੀਰਵਾਲ ਦੇ ਰਹਿਣ ਵਾਲੇ ਅੰਡਰਟ੍ਰਾਇਲ ਕੁਲਦੀਪ ਸਿੰਘ ਉਰਫ਼ ਸੋਨੂੰ ਤੋਂ 95 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਕੋਟਕਪੂਰਾ ਦੇ ਰਹਿਣ ਵਾਲੇ ਮੋਹਿਤ ਕੁਮਾਰ ਤੋਂ 80 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਕਿ ਪਿੰਡ ਰਣ ਸਿੰਘ ਵਾਲਾ ਦਾ ਰਹਿਣ ਵਾਲਾ ਹੋਮਗਾਰਡ ਗੁਰਮੁਖ ਸਿੰਘ ਜੇਲ ਵਿੱਚ ਬੰਦ ਅੰਡਰਟਰਾਇਲ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਵਿੱਚ ਸ਼ਾਮਲ ਸੀ।

ਉਹ ਬਾਹਰਲੇ ਲੋਕਾਂ ਨਾਲ ਸੰਪਰਕ ਕਰਦਾ ਸੀ ਅਤੇ ਆਪਣੀ ਡਿਊਟੀ ਦੌਰਾਨ ਜੇਲ ਦੇ ਅੰਦਰ ਸੁੱਟੇ ਗਏ ਨਸ਼ੀਲੇ ਪਦਾਰਥ ਪ੍ਰਾਪਤ ਕਰਦਾ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਦੋਸ਼ੀ ਹੋਮਗਾਰਡ ਗੁਰਮੁਖ ਸਿੰਘ ਦੇ ਨਾਲ-ਨਾਲ ਦੋ ਕੈਦੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਐੱਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਹੋਮ ਗਾਰਡ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਰਿਮਾਂਡ ਲੈ ਲਿਆ ਗਿਆ ਹੈ। ਹੁਣ ਉਸ ਤੋਂ ਪੁੱਛਗਿੱਛ ਕਰ ਕੇ ਜੇਲ ਵਿੱਚ ਸਾਮਾਨ ਸੁੱਟਣ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *