ਜਲੰਧਰ, 13 ਮਾਰਚ (ਖਬ਼ਰ ਖਾਸ ਬਿਊਰੋ)
ਜਲੰਧਰ ਦੇ ਮਕਸੂਦਾਂ ਨੇੜੇ ਆਨੰਦ ਨਗਰ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਿਵੇਂ ਹੀ ਗੈਸ ਲੀਕ ਹੋਣ ਬਾਰੇ ਪਤਾ ਲੱਗਾ ਤਾਂ ਮੌਕੇ ਉਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀ ਟੀਮ ਅਤੇ ਪ੍ਰਸ਼ਾਸਨ ਪਹੁੰਚ ਚੁੱਕਾ ਹੈ ਅਤੇ ਘਟਨਾ ਵਾਲੇ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਰਿਹਾਇਸ਼ੀ ਇਲਾਕੇ ਵਿਚ ਆਈਸ ਦੀ ਫੈਕਟਰੀ ਬਿਨਾਂ ਐੱਨ. ਓ. ਸੀ. ਤੋਂ ਚੱਲ ਰਹੀ ਸੀ। ਫਿਲਹਾਲ ਮੌਕੇ ਉਤੇ ਪ੍ਰਸ਼ਾਸਨ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।