ਅਹਿਮਦਾਬਾਦ, 2 ਮਈ (ਖ਼ਬਰ ਖਾਸ ਬਿਊਰੋ)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਇੱਥੇ ਕਿਹਾ ਕਿ ਲੋਕ ਸਮਝਦਾਰ ਹਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਜੇਲ੍ਹ ਭੇਜਣ ਦੇ ਭਾਜਪਾ ਦੇ ਕਦਮ ਦਾ ਜਵਾਬ ਆਪਣੀਆਂ ਵੋਟਾਂ ਨਾਲ ਦੇਣਗੇ। ਉਹ ਗੁਜਰਾਤ ਦੇ ਭਰੂਚ ਅਤੇ ਭਾਵਨਗਰ ਸੰਸਦੀ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚੀ। ਉਨ੍ਹਾਂ ਹਵਾਈ ਅੱਡੇ ’ਤੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਨੇ ਕੇਜਰੀਵਾਲ ਨੂੰ ਚੋਣਾਂ ਦੌਰਾਨ ਗਲਤ ਢੰਗ ਨਾਲ ਜੇਲ੍ਹ ਭੇਜਿਆ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਲੋਕਾਂ ਤੱਕ ਨਾ ਪੁੱਜੇ ਪਰ ਲੋਕ ਸਮਝਦਾਰ ਹਨ ਤੇ ਉਹ ਆਪਣੀ ਵੋਟ ਨਾਲ ਜੁਆਬ ਦੇਣਗੇ।