ਕੋਟਕਪੂਰਾ, 13 ਮਾਰਚ (ਖਬ਼ਰ ਖਾਸ ਬਿਊਰੋ)
ਕੋਟਕਪੂਰਾ ਮੁਕਤਸਰ ਸਾਹਿਬ ਰੋਡ ’ਤੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਈ ਗਈ। ਬੱਸ ਡਰਾਇਵਰ ਅਤੇ ਕੰਡਕਟਰ ਹਾਦਸੇ ਮਗਰੋਂ ਬੱਸ ਉਥੇ ਹੀ ਛੱਡ ਕੇ ਫਰਾਰ ਹੋ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਬੱਸ ਚਾਲਕ ਦੇ ਖ਼ਿਲਾਫ਼ ਕੇਸ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਕੋਤਵਾਲੀ ਦੇ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੁਕਤਸਰ ਸਾਹਿਬ ਦੇ ਪਿੰਡ ਵੱਟੂ ਨਾਲ ਸਬੰਧਤ ਨੌਜਵਾਨ ਮਨਿੰਦਰ ਸਿੰਘ (23 ਸਾਲ) ਆਪਣੀ ਡਿਊਟੀ ’ਤੇ ਕੋਟਕਪੂਰਾ ਵੱਲ ਆ ਰਿਹਾ ਸੀ ਕਿ ਅੱਗੋਂ ਮੁਕਤਸਰ ਸਾਹਿਬ ਵੱਲ ਜਾ ਰਹੀ ਜੁਝਾਰ ਕੰਪਨੀ ਦੀ ਬੱਸ ਨਾਲ ਇਸ ਦੀ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਮੋਟਰ ਸਾਈਕਲ ਬੱਸ ਦੇ ਅਗਲੇ ਹਿੱਸੇ ਵਿੱਚ ਸਿੱਧਾ ਫਸ ਗਿਆ ਅਤੇ ਮਨਿੰਦਰ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤਾ ਹੈ।