Canada ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਟੋਰਾਂਟੋ,15 ਮਾਰਚ (ਖਬ਼ਰ ਖਾਸ ਬਿਊਰੋ)

Mark Carney is sworn in as Canada’s new prime minister ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਕਾਰਨੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਵਪਾਰਕ ਜੰਗ, ਕੈਨੇਡਾ ਦਾ 51ਵੇਂ ਰਾਜ ਵਜੋਂ ਰਲੇਵਾਂ ਤੇ ਸੰਭਾਵੀ ਮੱਧਕਾਲੀ ਚੋਣਾਂ ਦਰਮਿਆਨ ਆਪਣੇ ਮੁਲਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਹਲਫ਼ ਲੈਣ ਮਗਰੋਂ ਆਪਣੀ ਸਰਕਾਰ ਦੇ ਮੈਂਬਰਾਂ ਨਾਲ। ਫੋਟੋ: ਰਾਇਟਰਜ਼

ਕਾਰਨੀ (59) ਨੇ ਜਸਟਿਨ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ ਪਾਰਟੀ ਵੱਲੋਂ ਨਵਾਂ ਆਗੂ ਚੁਣੇ ਜਾਣ ਤੱਕ ਟਰੂਡੋ ਸੱਤਾ ਵਿਚ ਬਣੇ ਰਹੇ। ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿਚ ਆਮ ਚੋਣਾਂ ਦਾ ਐਲਾਨ ਕਰ ਸਕਦੇ ਹਨ।

ਹੋਰ ਪੜ੍ਹੋ 👉  ਕਾਂਗਰਸ ਦੇ ਝੂਠ ਦਾ ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਭੰਨਿਆ ਭਾਂਡਾ-ਢਿੱਲੋਂ

ਦੱਸ ਦੇਈਏ ਕਿ ਇਸ ਸਾਲ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੀ ਹਾਰ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿਚ ‘ਆਰਥਿਕ ਜੰਗ’ ਦਾ ਐਲਾਨ ਕਰ ਦਿੱਤਾ ਤੇ ਕੈਨੇਡਾ ਦੇ 51ਵੇਂ ਰਾਜ ਵਜੋਂ ਅਮਰੀਕਾ ਵਿਚ ਰਲੇਵੇਂ ਦੀ ਚੇਤਾਵਨੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਰਕੇ ਲਿਬਰਲ ਪਾਰਟੀ ਨੂੰ ਚੋਣਾਂ ਵਿਚ ਵੱਡੀ ਲੀਡ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ਟਰੰਪ ਨੇ ਕੈਨੇਡਾ ਦੇ ਲੋਹੇ ਤੇ ਐਲੂਮੀਨੀਅਮ ਉੱਤੇ 25 ਫੀਸਦ ਟੈਕਸ ਲਾ ਦਿੱਤਾ ਸੀ ਤੇ 2 ਅਪਰੈਲ ਤੋਂ ਸਾਰੇ ਕੈਨੇਡਿਆਈ ਉਤਪਾਦਾਂ ’ਤੇ ਵੱਡੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ। -ਏਪੀ

ਹੋਰ ਪੜ੍ਹੋ 👉  ਰੁੱਤ ਵਾਅਦਿਆਂ ਦੀ ਆਈ, ਵੜਿੰਗ ਨੇ ਕੀਤਾ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ

Leave a Reply

Your email address will not be published. Required fields are marked *