ਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ

ਸੰਗਰੂਰ, 15 ਮਾਰਚ (ਖਬ਼ਰ ਖਾਸ ਬਿਊਰੋ)

ਸੰਗਰੂਰ ਸਿਵਲ ਹਸਪਤਾਲ ਚ ਨਾਰਮਲ ਸਲਾਈਨ (IV fluid) ਭਾਵ ਗਲੂਕੋਜ਼ ਲਗਾਉਣ ਤੋਂ ਬਾਅਦ ਕੁਝ ਮਰੀਜ਼ਾਂ ਦੀ ਸਿਹਤ ਵਿਗੜ ਗਈ। ਇਸ ਮਗਰੋਂ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜ਼ਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦੇ ਨਤੀਜੇ ਅਗਲੇ ਦੋ ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਮੂਨੇ ਅਯੋਗ ਪਾਏ ਗਏ ਤਾਂ ਸਬੰਧਤ ਸਪਲਾਇਰ/ਫਰਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਮੌਕੇ ਉਨ੍ਹਾਂ ਨਾਲ ਏਡੀਸੀ ਵਿਕਾਸ ਹੀਰਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਿਵਲ ਸਰਜਨ ਡਾ. ਸੰਜੇ ਕਾਮਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *