ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਤੇ ਚੱਲਿਆ ਪੀਲਾ ਪੰਜਾ

ਸੰਗਰੂਰ, 18 ਮਾਰਚ (ਖਬ਼ਰ ਖਾਸ ਬਿਊਰੋ)

ਸ਼ਹਿਰ ਦੀ ਰਾਮਨਗਰ ਬਸਤੀ ’ਚ ਸਥਿਤ ਨਸ਼ਾ ਤਸਕਰਾਂ ਦੇ ਦੋ ਘਰਾਂ ’ਤੇ ਪੁਲੀਸ ਦੀ ਹਾਜ਼ਰੀ ’ਚ ਪੀਲਾ ਪੰਜਾ ਚੱਲਿਆ। ਪ੍ਰਸ਼ਾਸਨ ਨੇ ਜੇਸੀਬੀ ਮਸ਼ੀਨ ਨਾਲ ਦੋਵੇਂ ਘਰਾਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਾਹਲ, ਐਸਪੀ ਨਵਰੀਤ ਸਿੰਘ ਵਿਰਕ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਡੀਐੱਸਪੀ ਸੁਖਦੇਵ ਸਿੰਘ ਪੁਲੀਸ ਫੋਰਸ ਸਮੇਤ ਮੌਜੂਦ ਸਨ।

ਦੋਵੇਂ ਘਰਾਂ ਦੇ ਮਾਲਕਾਂ ਨੂੰ ਪਹਿਲਾਂ ਘਰਾਂ ਦੀ ਅਣਅਧਿਕਾਰਤ ਉਸਾਰੀ ਲਈ ਨਗਰ ਕੌਸਲ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਸੀ।।ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਦੋਵੇਂ ਨਸ਼ਾ ਤਸਕਰਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕਈ ਕਈ ਕੇਸ ਦਰਜ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ, ਇਸ ਧੰਦੇ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕਈ ਪਰਿਵਾਰਾਂ ਨੇ ਐੱਸਐੱਸਪੀ ਅੱਗੇ ਪੇਸ਼ ਹੋ ਕੇ ਮੁਆਫ਼ੀ ਲਈ ਫਰਿਆਦ ਕੀਤੀ।

Leave a Reply

Your email address will not be published. Required fields are marked *