ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ

ਚੰਡੀਗੜ੍ਹ, 24 ਮਾਰਚ (ਖਬ਼ਰ ਖਾਸ ਬਿਊਰੋ) :

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।

ਹੋਰ ਪੜ੍ਹੋ 👉  ਬੇਅਦਬੀ ਮਾਮਲੇ ਵਿੱਚ ਵੱਡਾ ਫੈਸਲਾ: 2011 ਦੇ ਬੱਸ ਕਾਂਡ ਦੇ ਸਾਰੇ ਦੋਸ਼ੀ ਬਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹਕਦਾਰ ਹੈ।

ਹੋਰ ਪੜ੍ਹੋ 👉  ਵਿਧਾਇਕ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ 5 ਪਿੰਡਾਂ 'ਚ 'ਪ੍ਰਾਪਰਟੀ ਕਾਰਡ' ਵੰਡੇ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

ਹੋਰ ਪੜ੍ਹੋ 👉  ਸਰਕਾਰ ਦਾ ਦੋਗਲਾ ਚਿਹਰਾ, ਨਸ਼ੇ ਦੇ ਗਿਰੋਹ ਦੇ ਸਰਗਨੇ ਵਜੋਂ ਫੜੇ ਡਰੱਗ ਇੰਸਪੈਕਟਰ ਨੂੰ ਬਹਾਲ ਕੀਤਾ ਤੇ ਦਿੱਤੀ ਅਹਿਮ ਜ਼ੁੰਮੇਵਾਰੀ-ਜਾਖੜ

Leave a Reply

Your email address will not be published. Required fields are marked *