ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਦਖਲ ਦੇ ਸਕਦਾ ਹੈ: ਕੈਨੇਡਾ

 ਦਿੱਲੀ, 25 ਮਾਰਚ(ਖਬ਼ਰ ਖਾਸ ਬਿਊਰੋ) :

ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ ਦੇ ਭਾਰਤ ਅਤੇ ਚੀਨ ਦੋਵਾਂ ਨਾਲ ਸਬੰਧ ਠੀਕ ਹਨ। ਹਾਲਾਂਕਿ ਪੇਈਚਿੰਗ ਅਤੇ ਨਵੀਂ ਦਿੱਲੀ ਨੇ ਦਖਲਅੰਦਾਜ਼ੀ ਦੇ ਪਿਛਲੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

CSIS ਦੇ ਡਿਪਟੀ ਡਾਇਰੈਕਟਰ ਆਫ਼ ਓਪਰੇਸ਼ਨਜ਼ ਵੈਨੇਸਾ ਲੋਇਡ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੁਸ਼ਮਣ ਰਾਜ ਦੇ ਕਾਰਕੁਨ ਚੋਣਾਂ ਵਿੱਚ ਦਖਲ ਦੇਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਪੀਆਰਸੀ (ਪੀਪਲਜ਼ ਰੀਪਬਲਿਕ ਆਫ਼ ਚਾਈਨਾ) ਵੱਲੋਂ ਇਸ ਮੌਜੂਦਾ ਚੋਣ ਵਿਚ ਕੈਨੇਡਾ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਨ ਲਈ ਏਆਈ ਸਮਰੱਥ ਸਾਧਨਾਂ ਦੀ ਵਰਤੋਂ ਕਰਨ ਦੀ ਬਹੁਤ ਸੰਭਾਵਨਾ ਹੈ।’’ ਇਸ ਮਹੀਨੇ ਦੇ ਸ਼ੁਰੂ ਵਿਚ ਪੇਈਚਿੰਗ ਨੇ 2.6 ਬਿਲੀਅਨ ਡਾਲਰ ਤੋਂ ਵੱਧ ਦੇ ਕੈਨੇਡੀਅਨ ਖੇਤੀਬਾੜੀ ਅਤੇ ਭੋਜਨ ਉਤਪਾਦਾਂ ’ਤੇ ਟੈਰਿਫ ਦਾ ਐਲਾਨ ਕੀਤਾ, ਜੋ ਕਿ ਓਟਵਾ ਵੱਲੋਂ ਪਿਛਲੇ ਸਾਲ ਚੀਨੀ ਇਲੈਕਟ੍ਰਿਕ ਵਾਹਨਾਂ ਅਤੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ’ਤੇ ਲਗਾਏ ਗਏ ਟੈਕਸਾਂ ਦਾ ਜਵਾਬ ਸੀ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਕੈਨੇਡਾ ਨੇ ਪਿਛਲੇ ਹਫ਼ਤੇ ਚੀਨ ਵੱਲੋੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਚਾਰ ਕੈਨੇਡੀਅਨ ਨਾਗਰਿਕਾਂ ਨੂੰ ਫਾਂਸੀ ਦੇਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਸੀ। ਕੈਨੇਡਾ ਨੇ ਪਿਛਲੇ ਸਾਲ ਛੇ ਭਾਰਤੀ ਡਿਪਲੋਮੈਟਾਂ ਨੂੰ ਕੈਨੇਡਾ ਦੀ ਧਰਤੀ ’ਤੇ ਸਿੱਖ ਵੱਖਵਾਦੀਆਂ ਵਿਰੁੱਧ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਉੱਥੋਂ ਕੱਢ ਦਿੱਤਾ ਸੀ।

ਲੋਇਡ ਨੇ ਕਿਹਾ, ‘‘ਅਸੀਂ ਇਹ ਵੀ ਦੇਖਿਆ ਹੈ ਕਿ ਭਾਰਤ ਸਰਕਾਰ ਕੋਲ ਕੈਨੇਡੀਅਨ ਭਾਈਚਾਰਿਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਵਿਚ ਦਖਲ ਦੇਣ ਦਾ ਇਰਾਦਾ ਅਤੇ ਸਮਰੱਥਾ ਹੈ।’’ ਓਟਵਾ ਵਿਚ ਚੀਨੀ ਅਤੇ ਭਾਰਤੀ ਡਿਪਲੋਮੈਟਿਕ ਮਿਸ਼ਨ ਤੁਰੰਤ ਟਿੱਪਣੀ ਲਈ ਉਪਲਬਧ ਨਹੀਂ ਸਨ। ਲੋਇਡ ਨੇ ਅੱਗੇ ਕਿਹਾ ਕਿ ਰੂਸ ਅਤੇ ਪਾਕਿਸਤਾਨ ਸੰਭਾਵੀ ਤੌਰ ’ਤੇ ਕੈਨੇਡਾ ਵਿਰੁੱਧ ਵਿਦੇਸ਼ੀ ਦਖਲਅੰਦਾਜ਼ੀ ਗਤੀਵਿਧੀਆਂ ਕਰ ਸਕਦੇ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

Leave a Reply

Your email address will not be published. Required fields are marked *