ਮੋਰਚੇ ’ਤੇ ਚੱਲ ਰਹੇ ਜਪੁਜੀ ਸਾਹਿਬ ਦੇ ਅਖੰਡ ਪਾਠ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਚੰਡੀਗੜ੍ਹ, 25 ਮਾਰਚ (ਖਬ਼ਰ ਖਾਸ ਬਿਊਰੋ) :

ਭਾਰਤੀ ਕਿਸਾਨ ਏਕਤਾ ਅਤੇ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਨੇ ਪੰਜਾਬ ਪੁਲੀਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਕੀਤੀ ਕਾਰਵਾਈ ਦੀ ਨਖੇਧੀ ਕੀਤੀ ਹੈ। ਇਸ ਬਾਰੇ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਅਤੇ ਗੁਰਨਾਮ ਸਿੰਘ ਨੇ ਕਿਹਾ ਕਿ ਖਨੋਰੀ ਮੋਰਚੇ ਉੱਤੇ ਜਪੁਜੀ ਸਾਹਿਬ ਦੇ ਅਖੰਡ ਪਾਠ ਚੱਲ ਰਹੇ ਸੀ, ਇਸ ਦੌਰਾਨ ਪੰਜਾਬ ਪੁਲੀਸ ਨੇ ਖਨੌਰੀ ਮੋਰਚੇ ਉੱਤੇ ਇਸ ਪਾਠ ਨੂੰ ਵਿਚਕਾਰ ਹੀ ਬੰਦ ਕਰਵਾ ਕੇ ਬੇਅਦਬੀ ਕੀਤੀ ਹੈ। ਦੋਵਾਂ ਕਿਸਾਨ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੋਂ ਚੋਰੀ ਹੋਏ ਸਾਮਾਨ ਦੀ ਭਰਪਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।

ਹੋਰ ਪੜ੍ਹੋ 👉  ਪਰਗਟ ਨੇ ਸੰਭਾਲਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਕਿਹਾ ਲੋਕਾਂ ਦੀ ਲੜਾਈ ਲੜੇਗੀ ਕਾਂਗਰਸ

Leave a Reply

Your email address will not be published. Required fields are marked *