ਵਿਧਾਨ ਸਭਾ ’ਚ ਸੀਚੇਵਾਲ ਬਾਰੇ ਪ੍ਰਤਾਪ ਬਾਜਵਾ ਦੇ ਬਿਆਨ ਨੂੰ ਲੈ ਕੇ ਹੰਗਾਮਾ

ਚੰਡੀਗੜ੍ਹ, 27 ਮਾਰਚ (ਖਬ਼ਰ ਖਾਸ ਬਿਊਰੋ) :

ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਐੱਮਐੱਲਏ ਇੰਦਰਜੀਤ ਕੌਰ ਮਾਨ ਨੇ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਲਾਗੂ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ।

ਉਸ ਸਮੇਂ ਬਾਜਵਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਸੰਬਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਗਈ। ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਉਠਾ ਦਿੱਤੀ। ਸਦਨ ਮੁੜ ਜੁੜਨ ’ਤੇ ਇਸ ਮਾਮਲੇ ਉਤੇ ਫਿਰ ਹੰਗਾਮਾ ਹੋਇਆ।

52 ਨਵੇਂ ਕਿਰਤ ਇੰਸਪੈਕਟਰ ਛੇਤੀ ਕਰਨਗੇ ਜੁਆਇਨ: ਤਰੁਣਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਨਵੇਂ 52 ਲੇਬਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਦਿਆਂ ਉਨ੍ਹਾਂ ਨੂੰ ਜੁਆਇਨ ਕਰਵਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੇਬਰ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ‘ਪੂਰੀ ਹੋ ਚੁੱਕੀ’ ਹੈ ਤੇ ਉਨ੍ਹਾਂ ਨੂੰ ਜਲਦ ਹੀ ਜੁਆਇਨ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੇਬਰ ਇੰਸਪੈਕਟਰਾਂ ਦੀਆਂ ਕੁੱਲ 95 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਹਾਲੇ 35 ਉੱਤੇ ਹੀ ਕੰਮ ਕੀਤਾ ਜਾ ਰਿਹਾ ਹੈ।

ਕਾਂਗਰਸ ਵੱਲੋਂ ਦੂਸਰੀ ਵਾਰ ਵਿਧਾਨ ਸਭਾ ’ਚੋਂ ਵਾਕਆਊਟ

ਕਾਂਗਰਸ ਵੱਲੋਂ ਅੱਜ ਦੂਸਰੀ ਵਾਰ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਅੱਜ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਉਪਰ ਚਰਚਾ ਦੌਰਾਨ ਤਲਖ਼ ਮਾਹੌਲ ਬਣਨ ਮਗਰੋਂ ਵਿਰੋਧੀ ਧਿਰ ਕਾਂਗਰਸ ਨੇ ਸਦਨ ’ਚੋਂ ਵਾਕਆਊਟ ਕੀਤਾ ਸੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਦੌਰਾਨ ਸਦਨ ’ਚ ਅੱਜ ਤੀਜੀ ਵਾਰ ਰੌਲਾ ਪੈਣ ਮਗਰੋਂ ਸਪੀਕਰ ਨੇ ਸਦਨ ਦੀ ਕਾਰਵਾਈ ਉਠਾ ਦਿੱਤੀ।

2500 ਈਟੀਟੀ ਅਧਿਆਪਕ ਕੀਤੇ ਜਾਣਗੇ ਭਰਤੀ: ਹਰਜੋਤ ਸਿੰਘ ਬੈਂਸ

ਪੰਜਾਬ ਨੂੰ ਜਲਦ ਹੀ 2500 ਨਵੇਂ ਈਟੀਟੀ ਅਧਿਆਪਕ ਮਿਲਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਚ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਇਸ਼ਾਂਕ ਚੱਬੇਵਾਲ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ 2500 ਈਟੀਟੀ ਅਧਿਆਪਕਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਭਾਜਪਾ ਵਿਧਾਇਕ ਨੇ ਹਾਕਮ ਧਿਰ ਨੂੰ ਘੇਰਿਆ

ਪੰਜਾਬ ਵਿਧਾਨ ਸਭਾ ’ਚ ਅੱਜ ਸਿਫ਼ਰ ਕਾਲ ਦੌਰਾਨ ਭਾਜਪਾ ਐਮਐਲਏ ਅਸ਼ਵਨੀ ਸ਼ਰਮਾ ਨੇ ਹਾਕਮ ਧਿਰ ਨੂੰ ਘੇਰਿਆ। ਉਨ੍ਹਾਂ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਹਵਾਲੇ ਨਾਲ ਕਿਹਾ ਕਿ ਜੰਮੂ ਕਸ਼ਮੀਰ ਦੀ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੰਜਾਬ ’ਤੇ ਦੋਸ਼ ਲਾਇਆ ਹੈ ਕਿ ਪੰਜਾਬੀ ਜੰਮੂ ਕਸ਼ਮੀਰ ’ਚੋਂ ਗ਼ੈਰਕਾਨੂੰਨੀ ਮਾਈਨਿੰਗ ਕਰਦੇ ਹਨ ਅਤੇ ਬਦਲੇ ’ਚ ਪੰਜਾਬੀ ਚਿੱਟਾ ਦਿੰਦੇ ਨੇ। ਉਹਨਾਂ ਨੇ ਹਾਕਮ ਧਿਰ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ।

Leave a Reply

Your email address will not be published. Required fields are marked *