ਇਕ ਜੁਲਾਈ, 2024 ਤੋਂ ਪਹਿਲਾਂ ਦਰਜ ਮਾਮਲਿਆਂ ’ਚ ਪੁਰਾਣਾ ਕਾਨੂੰਨ ਹੀ ਲਾਗੂ ਹੋਵੇਗਾ

ਪੰਜਾਬ, 27 ਮਾਰਚ (ਖਬ਼ਰ ਖਾਸ ਬਿਊਰੋ) :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਕਿ ਇਕ ਜੁਲਾਈ, 2024 ਤੋਂ ਪਹਿਲਾਂ ਦਰਜ ਮਾਮਲਿਆਂ ’ਤੇ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਅਪਰਾਧਕ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਦੇ ਪੁਰਾਣੇ ਕਾਨੂੰਨ ਲਾਗੂ ਹੋਣਗੇ, ਨਾ ਕਿ ਭਾਰਤੀ ਸਿਵਲ ਸੁਰੱਖਿਆ ਸੰਹਿਤਾ, 2023 (ਬੀਐਨਐਸਐਸ) ਦੇ ਨਵੇਂ ਨਿਯਮ।ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਵੀ ਅਪਰਾਧ ਦੀ ਐਫ਼ਆਈਆਰ ਆਈਪੀਸੀ ਦੇ ਤਹਿਤ ਦਰਜ ਕੀਤੀ ਗਈ ਸੀ। ਉਸਦੀ ਜਾਂਚ ਜਾਂ ਸੁਣਵਾਈ ਪਹਿਲਾਂ ਤੋਂ ਚੱਲ ਰਹੀ ਸੀ, ਤਾਂ ਉਸ ’ਤੇ ਬੀਐਨਐਸਐਸ ਦੇ ਕਾਨੂੰਨ ਲਾਗੂ ਨਹੀਂ ਹੋਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਜਸਟਿਸ ਸੁਰੇਸ਼ ਠਾਕੁਰ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਕਿਸੇ ਮਾਮਲੇ ਵਿੱਚ ਲਾਗੂ ਹੋਣ ਵਾਲੇ ਕਾਨੂੰਨ ਨੂੰ ਇਸ ਆਧਾਰ ’ਤੇ ਨਿਰਧਾਰਤ ਕੀਤਾ ਜਾਵੇਗਾ ਕਿ ਅਪਰਾਧ ਕਦੋਂ ਕੀਤਾ ਗਿਆ ਅਤੇ ਐਫ਼ਆਈਆਰ ਕਦੋਂ ਦਰਜ ਕੀਤੀ ਗਈ ਨਾ ਕਿ ਇਸ ਆਧਾਰ ’ਤੇ ਕਿ ਅਰਜ਼ੀ ਜਾਂ ਪਟੀਸ਼ਨ ਕਦੋਂ ਦਾਇਰ ਕੀਤੀ ਗਈ ਸੀ।

ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਵੀ ਅਪਰਾਧ ਦੀ ਜਾਂਚ ਆਈਪੀਸੀ ਦੇ ਤਹਿਤ ਲੰਬਿਤ ਹੈ, ਤਾਂ ਉਸ ’ਤੇ ਆਈਪੀਸੀ ਦੀਆਂ ਧਾਰਾਵਾਂ ਲਾਗੂ ਹੋਣਗੀਆਂ ਅਤੇ ਬੀਐਨਐਸਐਸ ਦਾ ਇਸ ਨਾਲ ਕੋਈ ਸਬੰਧ ਨਹੀਂ ਹੋਵੇਗਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *