ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ (ਖਬ਼ਰ ਖਾਸ ਬਿਊਰੋ) :

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ 👉  ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼,ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81,  ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34,  ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84,  ਐਸ.ਬੀ.ਐਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਹੋਰ ਪੜ੍ਹੋ 👉  ਕੌਂਸਲ ਚੋਣਾਂ-'ਆਪ' ਅਤੇ ਕਾਂਗਰਸ ਵਿਚਾਲੇ ਝੜਪ, ਬਲਾਕ ਪ੍ਰਧਾਨ ਦੀ ਪੱਗ ਉਤਾਰੀ

ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਹੋਰ ਪੜ੍ਹੋ 👉  ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *