ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪੇਸ਼

ਅੰਮ੍ਰਿਤਸਰ, 28 ਮਾਰਚ (ਖਬ਼ਰ ਖਾਸ ਬਿਊਰੋ) :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਇਥੇ ਸ਼ੁਰੂ ਹੋ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ।

ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਆਪਣੀ ਬਜਟ ਸਪੀਚ ਵਿੱਚ ਸ੍ਰੀ ਮੰਡਵਾਲਾ ਨੇ ਕਿਹਾ ਹੈ ਕਿ ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦਾ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਰਦਾਸ ਮਗਰੋਂ ਆਰੰਭ ਹੋਇਆ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ ਆਦਿ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਆਦਿ ਬਾਰੇ ਨਿਯਮ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅਕਾਲੀ ਦਲ ਦੀ ਵਿਰੋਧੀ ਧਿਰ ਵੱਲੋਂ ਵਾਕਆਊਟ, ਬਾਹਰ ਆ ਕੇ ਦਿੱਤਾ ਧਰਨਾ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਜਲਾਸ ਵਿੱਚ ਆਪਣੀ ਕੋਈ ਸੁਣਵਾਈ ਨਾ ਹੋਣ ’ਤੇ ਇਜਲਾਸ ਵਿਚੋਂ ਵਾਕਆਊਟ ਕਰ ਦਿੱਤਾ। ਉਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਆ ਕੇ ਧਰਨਾ ਦਿੱਤਾ ਹੈ।

ਧਰਨਾਕਾਰੀਆਂ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਭੌਰ, ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਤੇ ਹੋਰ ਸ਼ਾਮਿਲ ਹਨ। ਉਹਨਾਂ ਆਖਿਆ ਕਿ ਉਹ ਬਜਟ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਦੇ ਸਬੰਧ ਵਿੱਚ ਮਤਾ ਪੇਸ਼ ਕਰਨਾ ਚਾਹੁੰਦੇ ਸਨ, ਪਰ ਉਹਨਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖ਼ੁਦ ਵਿਸ਼ੇਸ਼ ਇਜਲਾਸ ਸੱਦਣ ਦੀ ਚੇਤਾਵਨੀ

ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਅੱਜ ਇਜਲਾਸ ਦੌਰਾਨ ਜਥੇਦਾਰਾਂ ਦੀ ਬਹਾਲੀ ਸਬੰਧੀ ਮਤਾ ਨਹੀਂ ਲਿਆਂਦਾ ਗਿਆ, ਜਦੋਂ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਏਜੰਡੇ ਵਿੱਚ ਜਥੇਦਾਰਾਂ ਦੀ ਬਹਾਲੀ ਦਾ ਮਤਾ ਰੱਖਿਆ ਜਾਵੇ। ਉਹਨਾਂ ਦੋਸ਼ ਲਾਇਆ ਕਿ ਅੱਜ ਇਜਲਾਸ ਦੌਰਾਨ ਉਹਨਾਂ ਦੀ ਗੱਲ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।

ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਇਸ ਸਬੰਧੀ ਵਿਸ਼ੇਸ਼ ਇਜਲਾਸ ਨਾ ਸੱਦਿਆ ਗਿਆ ਤਾਂ ਉਹ ਆਪਣੇ ਤੌਰ ’ਤੇ ਵਿਸ਼ੇਸ਼ ਇਜਲਾਸ ਸੱਦਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਦਮਦਮੀ ਟਕਸਾਲ ਵੱਲੋਂ ਸੇਵਾ ਮੁਕਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਲਈ ਰੋਸ ਮਾਰਚ

ਦੂਜੇ ਪਾਸੇ ਗੋਲਡਨ ਗੇਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸੰਗਤਾਂ ਦਾ ਵੱਡਾ ਇਕੱਠ ਹੋਇਆ ਅਤੇ ਉਹਨਾਂ ਸ੍ਰੀ ਦਰਬਾਰ ਸਾਹਿਬ ਸਮੂਹ ਵੱਲ ਰੋਸ ਮਾਰਚ ਸ਼ੁਰੂ ਕੀਤਾ।

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਹੋਰ ਸਿੱਖ ਆਗੂ ਸ਼੍ਰੋਮਣੀ ਕਮੇਟੀ ਦੇ ਦਫਤਰ ਨੇੜੇ ਧਰਨਾ ਦਿੰਦੇ ਹੋਏ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਹੋਰ ਸਿੱਖ ਆਗੂ ਸ਼੍ਰੋਮਣੀ ਕਮੇਟੀ ਦੇ ਦਫਤਰ ਨੇੜੇ ਧਰਨਾ ਦਿੰਦੇ ਹੋਏਰੋਸ ਮਾਰਚ ਦੀ ਅਗਵਾਈ ਕਰ ਰਹੇ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਦਾ ਇਹ ਰੋਸ ਮਾਰਚ ਨਿਰੋਲ ਧਾਰਮਿਕ ਹੈ, ਜਿਸ ਤਹਿਤ ਮੁੱਖ ਮੰਗ ਸੇਵਾ ਮੁਕਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਕਰਨਾ ਹੈ।

ਉਹਨਾਂ ਮੀਡੀਆ ਨੂੰ ਕਿਹਾ ਕਿ ਇਸ ਰੋਸ ਮਾਰਚ ਦਾ ਕੋਈ ਰਾਜਸੀ ਮੰਤਵ ਨਹੀਂ ਹੈ ਅਤੇ ਇਹ ਸ਼ਾਂਤਮਈ ਰੋਸ ਵਿਖਾਵਾ ਹੈ।

Leave a Reply

Your email address will not be published. Required fields are marked *