ਸੋਲਾਪੁਰ, 3 ਅਪਰੈਲ (ਖਬ਼ਰ ਖਾਸ ਬਿਊਰੋ)
Earthquake: ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ ਵੀਰਵਾਰ ਨੂੰ ਮਹਾਰਾਸ਼ਟਰ ਦੇ ਸੋਲਾਪੁਰ ਖੇਤਰ ਵਿਚ 2.6 ਦੀ ਸ਼ਿੱਦਤ ਵਾਲਾ ਭੂਚਾਲ ਆਇਆ।
ਸੋਲਾਪੁਰ ਵਿਚ 5 ਕਿਲੋਮੀਟਰ ਦੀ ਡੂੰਘਾਈ ’ਤੇ ਸਵੇਰੇ 11.22 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਨੇ ਐਕਸ ਪੋਸਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।