ਫਿਲੌਰ ‘ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੇ ਮਾਮਲੇ ’ਚ 2 ਗ੍ਰਿਫਤਾਰ

ਫਗਵਾੜਾ, 4 ਅਪ੍ਰੈਲ (ਖ਼ਬਰ ਖਾਸ ਬਿਊਰੋ)

ਫਿਲੌਰ ਪੁਲੀਸ ਨੇ ਪਿੰਡ ਨੰਗਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਵੀਰ ਸਿੰਘ ਅਤੇ ਅਵਤਾਰ ਸਿੰਘ, ਦੋਵੇਂ ਵਾਸੀ ਨੂਰਪੁਰ ਛੰਨਾ, ਨਕੋਦਰ ਵਜੋਂ ਹੋਈ ਹੈ।

ਸੀਨੀਅਰ ਕਪਤਾਨ ਪੁਲੀਸ (ਜਲੰਧਰ ਦਿਹਾਤੀ) ਜਸਪ੍ਰੀਤ ਕੌਰ ਬਾਠ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਡੀਐਸਪੀ ਸਰਵਣ ਸਿੰਘ ਬੱਲ ਅਤੇ ਇੰਸਪੈਕਟਰ ਸੰਜੀਵ ਕਪੂਰ ਦੀ ਦੇਖ-ਰੇਖ ‘ਚ ਪੁਲੀਸ ਵੱਲੋਂ ਚਲਾਈ ਮੁਹਿੰਮ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

ਜਲੰਧਰ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਐਫਆਈਆਰ ਨੰਬਰ 85, ਮਿਤੀ 31 ਮਾਰਚ, 2025 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਬੀਐਨਐਸ ਦੀ ਧਾਰਾ 299 ਅਤੇ 113 ਦੇ ਨਾਲ-ਨਾਲ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (Unlawful Activities (Prevention) Act – UAPA) ਦੀ ਧਾਰਾ 10 ਅਤੇ 13 ਦੀ ਵਰਤੋਂ ਕੀਤੀ ਗਈ ਹੈ।

ਡੀਆਈਜੀ ਨੇ ਕਿਹਾ ਕਿ ਮੁਲਜ਼ਮ ਪਿਛਲੇ ਮਹੀਨੇ ਦੌਰਾਨ ਨਕੋਦਰ, ਜਲੰਧਰ, ਦਿੱਲੀ ਅਤੇ ਊਨਾ ਵਿੱਚ ਵਿਦਿਅਕ ਸੰਸਥਾਵਾਂ, ਸਰਕਾਰੀ ਇਮਾਰਤਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਅਤੇ ਝੰਡੇ ਲਗਾਉਣ ਸਮੇਤ ਕਈ ਤਰ੍ਹਾਂ ਦੀਆਂ ਭੜਕਾਊ ਕਾਰਵਾਈਆਂ ਵਿੱਚ ਸ਼ਾਮਲ ਸਨ। ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਚਾਰ ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਹੁਣ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

Leave a Reply

Your email address will not be published. Required fields are marked *