ਰਾਜਪਾਲ ਦੀ ਨਸ਼ਿਆਂ ਵਿਰੁਧ ਯਾਤਰਾ ਦੇ ਚੌਥੇ ਦਿਨ ਲੋਕਾਂ ਵਲੋਂ ਨਿੱਘਾ ਸਵਾਗਤ

ਚੰਡੀਗੜ੍ਹ, 5 ਅਪ੍ਰੈਲ (ਖ਼ਬਰ ਖਾਸ  ਬਿਊਰੋ)

ਪੰਜਾਬ ਵਿਚ ਨਸ਼ਿਆਂ ਨੇ ਪੈਰ ਪਸਾਰੇ ਹੋਏ ਹਨ। ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਜਾਲ ਵਿਚ ਫਸਦੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚ ਕੱਢਣ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾਂ ਤਸਕਰਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਮਕਾਨੇ ’ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ।

ਇਸ ਤਰ੍ਹਾਂ ਪੰਜਾਬ ਦੇ ਰਾਜਪਾਲ ਵਲੋਂ ਵੀ ਨਸ਼ਿਆਂ ਵਿਰੁਧ ਪੈਦਲ ਯਾਤਰਾ ਕੱਢੀ ਜਾ ਰਹੀ ਹੈ। ਜਿਸ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਵਿਰੁਧ ਕੀਤੀ ਜਾ ਰਹੀ ਪੈਦਲ ਯਾਤਰਾ ਦਾ ਅੱਜ ਚੌਥਾ ਦਿਨ ਹੈ। ਅੱਜ ਉਨ੍ਹਾਂ ਦੀ ਪੈਦਲ ਯਾਤਰਾ ਨਵਾਂ ਪਿੰਡ (ਫ਼ਤਿਹਗੜ੍ਹ ਚੂੜੀਆਂ ਰੋਡ) ਤੋਂ ਸ਼ੁਰੂ ਹੋਈ। ਰਾਜਪਾਲ ਦੀ ਨਸ਼ਿਆਂ ਵਿਰੁਧ ਪੈਦਲ ਯਾਤਰਾ ਦਾ ਥਾਂ-ਥਾਂ ਸਕੂਲਾਂ-ਕਾਲਜਾਂ ਦੇ ਬੱਚਿਆਂ ਅਤੇ ਆਮ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਹੋਰ ਪੜ੍ਹੋ 👉  ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ  ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਇਸ ਮੌਕੇ ਪ੍ਰਸ਼ਾਸਨ ਦੀ ਅਧਿਕਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ ਅਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਰਾਜਪਾਲ ਪੰਜਾਬ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਮੁੱਢ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਵੱਡਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਅਲਾਮਤ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *