ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਨੇ ਵਿਸਾਖੀ ਮੌਕੇ ਦਸਤਾਰਾਂ ਭੇਟ ਕੀਤੀਆਂ

ਚੰਡੀਗੜ੍ਹ, 14 ਅਪਰੈਲ

ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸੈਕਟਰ 8-ਸੀ, ਚੰਡੀਗੜ੍ਹ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ‘ਤੇ ਸੁਖਜਿੰਦਰ ਸਿੰਘ ਬਹਿਲ (ਪ੍ਰਧਾਨ), ਸ. ਭੁਪਿੰਦਰ ਸਿੰਘ (ਜਨਰਲ ਸਕੱਤਰ), ਸਤਨਾਮ ਸਿੰਘ ਰੰਧਾਵਾ (ਕਨਵੀਨਰ) ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚੰਡੀਗੜ੍ਹ ਦੇ 82 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਨੇ ਮੁੱਖ ਸੇਵਾਦਾਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਦਸਤਾਰਬੰਦੀ ਮੁਕਾਬਲੇ ਦੇ ਜੇਤੂਆਂ ਨੂੰ ਦਸਤਾਰਾਂ ਭੇਟ ਕੀਤੀਆਂ ਅਤੇ ਸਿੱਖੀ ਨੂੰ ਅਪਨਾਉਣ ਅਤੇ ਦਸਤਾਰ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਡਾ ਜ਼ੋਰਾ ਸਿੰਘ ਨੇ ਕਿਹਾ ਕਿ ਕੁਰਬਾਨੀਆਂ ਨਾਲ ਭਰਿਆ ਸਿੱਖ ਇਤਿਹਾਸ ਸਾਡੇ ਰੋਮ ਰੋਮ ਵਿੱਚ ਵਸਿਆ ਹੋਇਆ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਖਾਲਸੇ ਦੇ ਕੁਰਬਾਨੀ ਭਰੇ ਇਤਿਹਾਸ ਨਾਲ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਜੋੜਿਆ। ਇਸ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਸ. ਸ. ਪਬਲਿਕ ਸਕੂਲ ਸੈਕਟਰ 40-ਸੀ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 35-B ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਪਲਾਟ ਨੰ. 1 ਸੈਕਟਰ 28-A ਚੰਡੀਗੜ ਦੇ ਵਿਦਿਆਰਥੀਆਂ ਨੇ ਇਸ ਦਸਤਾਰਬੰਦੀ ਮੁਕਾਬਲੇ ਵਿਚ ਭਾਗ ਲਿਆ । ਇਸ ਵਿੱਚ ਉਮਰ ਵਰਗ (7 ਤੋਂ 11 ਸਾਲ) : ਗੁਰਪ੍ਰਤਾਪ ਸਿੰਘ ਪੁੱਤਰ ਸ. ਜਸਬੀਰ ਸਿੰਘ (ਪਹਿਲਾ ਸਥਾਨ), ਸੁਖਮਨਪ੍ਰੀਤ ਸਿੰਘ ਪੁੱਤਰ ਸ. ਹਰਸਿਮਰਨਜੀਤ ਸਿੰਘ (ਦੂਜਾ ਸਥਾਨ) ਅਤੇ ਸਹਿਜਦੀਪ ਸਿੰਘ ਪੁੱਤਰ ਸ. ਦਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਉਮਰ ਵਰਗ (12 ਤੋਂ 17 ਸਾਲ): ਸ਼ਰਨਜੀਤ ਕੌਰ ਪੁੱਤਰੀ ਸ. ਭੁਪਿੰਦਰ ਸਿੰਘ ਅਤੇ ਗੁਰਬੀਰ ਸਿੰਘ ਪੁੱਤਰ ਸ. ਜਗਤਾਰ ਸਿੰਘ ਨੇ (ਪਹਿਲਾ ਸਥਾਨ) ਅਤੇ ਅਰਸ਼ਦੀਪ ਸਿੰਘ ਪੁੱਤਰ ਸ. ਗੁਰਦੀਪ ਸਿੰਘ (ਦੂਜਾ ਸਥਾਨ) ਅਤੇ ਪਰਦੀਪ ਸਿੰਘ ਪੁੱਤਰ ਸ. ਕੇਵਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਡਾ. ਜ਼ੋਰਾ ਸਿੰਘ ਚਾਂਸਲਰ ਦੇਸ਼ ਭਗਤ ਯੂਨੀਵਰਸਿਟੀ ਨੇ ਦਸਤਾਰਬੰਦੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ ਕੀਤੀਆਂ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਡਾ. ਜ਼ੋਰਾ ਸਿੰਘ ਦਾ ਵਿਸ਼ੇਸ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਸੇਵਾ ਦੀ ਸਲਾਘਾ ਕੀਤੀ। ਗੁਰੂ ਘਰ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

Leave a Reply

Your email address will not be published. Required fields are marked *