ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਆਈਸ ਡਰੱਗ ਸਣੇ ਕਾਬੂ

ਅੰਮ੍ਰਿਤਸਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ)

ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਅਤੇ 900 ਗਰਾਮ ਆਈਸ ਡਰੱਗ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਇਹ ਖੁਲਾਸਾ ਕੀਤਾ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਵਜੋਂ ਹੋਈ ਹੈ ਜਿਸ ਕੋਲੋਂ ਪੁਲੀਸ ਨੇ ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਨਸ਼ੀਲਾ ਪਦਾਰਥ ਆਈਸ ਡਰੱਗ ਬਰਾਮਦ ਕੀਤਾ ਹੈ।

ਇਸ ਸਬੰਧ ਵਿੱਚ ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *