ਅਕਾਲ ਤਖ਼ਤ ਸਕੱਤਰੇਤ ’ਚ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 8 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ।

ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਸ਼ਾਮਲ ਹਨ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਬੁਲਾਰੇ ਨੇ ਦੱਸਿਆ ਕਿ ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।

Leave a Reply

Your email address will not be published. Required fields are marked *